ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਦੀ ਮੌਤ

Monday, Sep 14, 2020 - 06:19 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਦੀ ਮੌਤ

ਤਰਨਤਾਰਨ (ਰਾਜੂ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਪੰਜਵੜ ਨਜ਼ਦੀਕ ਤੇਜ਼ ਰਫਤਾਰ ਕਾਰ ਵਲੋਂ ਟੱਕਰ ਮਾਰਨ ਕਰਕੇ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਝਬਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪਰਮਜੀਤ ਸਿੰਘ ਪੁੱਤਰ ਦਲਬੀਰ ਚੰਦ ਵਾਸੀ ਪਿੰਡ ਬਸੰਬਰਪੁਰਾ ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਆਪਣੇ ਪਿਤਾ ਅਤੇ ਉਸ ਦਾ ਭਰਾ ਗੁਰਦੇਵ ਸਿੰਘ, ਭਰਜਾਈ ਕਾਜਲ ਆਪਣੇ-ਆਪਣੇ ਮੋਟਰ ਸਾਈਕਲਾਂ 'ਤੇ ਸਵਾਰ ਹੋ ਕੇ ਪਿੰਡ ਮਾੜੀ ਉਧੋਕੇ ਨੂੰ ਜਾ ਰਹੇ ਸੀ। ਜਦੋਂ ਪਿੰਡ ਪੰਜਵੜ ਨਜ਼ਦੀਕ ਪਹੁੰਚੇ ਤਾਂ ਗੱਗੋਬੂਹਾ ਦੀ ਤਰਫ਼ੋਂ ਇਕ ਸਵਿਫ਼ਟ ਕਾਰ ਤੇਜ਼ ਰਫਤਾਰ ਨਾਲ ਆਈ ਜਿਸ ਨੇ ਉਸ ਦੇ ਭਰਾ ਗੁਰਦੇਵ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। 

ਇਸ ਹਾਦਸੇ ਕਾਰਨ ਉਸ ਦੇ ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦ ਕਿ ਉਸ ਦੀ ਭਰਜਾਈ ਨੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਮ ਤੋੜ ਦਿੱਤਾ। ਇਸ ਸਬੰਧੀ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਨੰਬਰ 334 ਧਾਰਾ 304ਏ/279/427 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।


author

Gurminder Singh

Content Editor

Related News