ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਦੀ ਇਕੱਠਿਆਂ ਮੌਤ

Thursday, Apr 10, 2025 - 02:23 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਪਤੀ-ਪਤਨੀ ਦੀ ਇਕੱਠਿਆਂ ਮੌਤ

ਪਟਿਆਲਾ (ਬਲਜਿੰਦਰ) : ਟਿੱਪਰ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਪਤੀ-ਪਤਨੀ ਦੀ ਮੌਤ ਹੋ ਗਈ। ਥਾਣਾ ਪਸਿਆਣਾ ਦੀ ਪੁਲਸ ਨੇ ਜਸਵੀਰ ਸਿੰਘ ਪੁੱਤਰ ਰਾਮ ਪ੍ਰਕਾਸ਼ ਵਾਸੀ ਪਿੰਡ ਲਟੋਰ ਥਾਣਾ ਮੁੱਲੇਪੁਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸ਼ਿਕਾਇਤ ’ਤੇ ਟਿੱਪਰ ਡਰਾਈਵਰ ਗੁਰਤੇਜ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਧਨੇਠਾ ਥਾਣਾ ਸਦਰ ਸਮਾਣਾ ਖਿਲਾਫ 281, 106 (1), 324 (4) ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। 

ਜਸਵੀਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਲੜਕਾ ਸਤਨਾਮ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਸਮੇਤ ਪਿੰਡ ਪਸਿਆਣਾ ਕੋਲ ਜਾ ਰਿਹਾ ਸੀ। ਉਕਤ ਡਰਾਈਵਰ ਨੇ ਆਪਣਾ ਟਿੱਪਰ ਤੇਜ਼ ਰਫਤਾਰ ਨਾਲ ਲਿਆ ਕੇ ਲਾਪ੍ਰਵਾਹੀ ਨਾਲ ਉਸ ਦੇ ਲੜਕੇ ਹੋਰਾਂ ’ਚ ਮਾਰਿਆ। ਹਾਦਸੇ ’ਚ ਉਸ ਦੇ ਲੜਕੇ ਅਤੇ ਨੂੰਹ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News