ਭਿਆਨਕ ਹਾਦਸੇ ''ਚ ਪਤਨੀ ਦੀ ਮੋਤ, ਪਤੀ ਜ਼ਖਮੀ

9/11/2019 2:54:37 PM

ਫਿਰੋਜ਼ਪੁਰ/ਮੱਲਾਂਵਾਲਾ (ਕੁਮਾਰ,ਗੁਰਮੇਲ) : ਫਿਰੋਜ਼ਪੁਰ ਦੇ ਪਿੰਡ ਆਸਿਫ ਵਾਲਾ ਦੇ ਕੋਲ ਬਲੈਰੋ ਗੱਡੀ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜਦਕਿ ਉਸਦੀ ਪਤਨੀ ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਮੱਲਾਂਵਾਲਾ ਥਾਣੇ ਦੀ ਪੁਲਸ ਨੇ ਮੋਟਰਸਾਈਕਲ ਸਵਾਰ ਵਿਅਕਤੀ ਦੇ ਭਰਾ ਸੁਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਜੋੜਾ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਹੈ। 

ਮੁਦੱਈ ਸੁਰਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾ ਵਿਚ ਦੋਸ਼ ਲਗਾਉਂਦੇ ਕਿਹਾ ਕਿ ਉਸਦਾ ਭਰਾ ਮਨਜੀਤ ਸਿੰਘ ਤੇ ਭਰਜਾਈ ਬਲਜੀਤ ਕੌਰ ਮੋਟਰਸਾਈਕਲ ਡਿਸਕਵਰ 'ਤੇ ਸਵਾਰ ਹੋ ਕੇ ਮੱਲਾਂਵਾਲਾ ਨੂੰ ਆ ਰਹੇ ਸੀ ਤਾਂ ਪਿੰਡ ਆਸਿਫ ਵਾਲਾ ਕੇ ਕੋਲ ਗੁਰਜੰਟ ਸਿੰਘ ਨਾਮੀ ਵਿਅਕਤੀ ਨੇ ਆਪਣੀ ਬਲੈਰੋ ਗੱਡੀ ਤੇਜ਼ ਰਫਤਰ ਤੇ ਲਾਪਰਵਾਹੀ ਨਾਲ ਚਲਾਉਂਦੇ ਮਨਜੀਤ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ ਤੇ ਇਸ ਹਾਦਸੇ ਵਿਚ ਬਲਜੀਤ ਕੌਰ ਦੀ ਮੌਤ ਹੋ ਗਈ, ਜਦਕਿ ਮਨਜੀਤ ਸਿੰਘ ਜ਼ਖਮੀ ਹੋ ਗਿਆ ਹੈ, ਜਿਸਨੂੰ ਮੋਗਾ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣੇ ਦੇ ਏ.ਐਸ.ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਬਲੈਰੋ ਗੱਡੀ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurminder Singh

Edited By Gurminder Singh