ਸੜਕ ਹਾਦਸੇ ''ਚ ਪ੍ਰਵਾਸੀ ਮਜ਼ਦੂਰ ਦੀ ਮੌਤ

Tuesday, Feb 12, 2019 - 04:30 PM (IST)

ਸੜਕ ਹਾਦਸੇ ''ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਸ਼ੇਰਪੁਰ (ਅਨੀਸ਼) : ਪਿੰਡ ਗੋਬਿੰਦਪੁਰਾ ਵਿਖੇ ਇਕ ਪ੍ਰਵਾਸੀ ਮਜ਼ਦੂਰ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਭੂਸ਼ਣ ਉਰਫ ਛੋਟੂ (ਬਿਹਾਰ) ਲੰਬੇ ਸਮੇਂ ਤੋਂ ਪਿੰਡ ਗੋਬਿੰਦਪੁਰਾ ਵਿਖੇ ਰਹਿ ਕੇ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। 
ਬੀਤੀ ਰਾਤ ਉਹ ਮੋਟਰਸਾਇਕਲ 'ਤੇ ਸ਼ੇਰਪੁਰ ਤੋਂ ਵਾਪਸ ਪਿੰਡ ਗੋਬਿੰਦਪੁਰਾ ਨੂੰ ਆ ਰਿਹਾ ਸੀ, ਪਿੰਡ ਗੋਬਿੰਦਪੁਰਾ ਨੇੜੇ ਦਰੱਖ਼ਤ ਨਾਲ ਟਕਰਾ ਜਾਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ । ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ।


author

Gurminder Singh

Content Editor

Related News