ਭਿਆਨਕ ਹਾਦਸੇ ’ਚ ਲਾਲਾ ਲਾਜਪਤ ਰਾਏ ਕਾਲਜ ਦੇ ਨੌਜਵਾਨ ਲੈਕਚਰਾਰ ਦੀ ਮੌਤ

Monday, Oct 30, 2023 - 05:58 PM (IST)

ਭਿਆਨਕ ਹਾਦਸੇ ’ਚ ਲਾਲਾ ਲਾਜਪਤ ਰਾਏ ਕਾਲਜ ਦੇ ਨੌਜਵਾਨ ਲੈਕਚਰਾਰ ਦੀ ਮੌਤ

ਮੋਗਾ (ਆਜ਼ਾਦ) : ਮੋਗਾ-ਬਾਘਾ ਪੁਰਾਣਾ ਰੋਡ ’ਤੇ ਪਿੰਡ ਗਿੱਲ ਕੋਲ ਮੋਟਰਸਾਈਕਲ ਹਾਦਸੇ ਵਿਚ ਨੌਜਵਾਨ ਪਰਮਜੀਤ ਸਿੰਘ (31) ਨਿਵਾਸੀ ਪਿੰਡ ਲਧਾਈਕੇ ਜੋ ਲਾਲਾ ਲਾਜਪਤ ਰਾਏ ਕਾਲਜ ਮੋਗਾ ਵਿਚ ਲੈਕਚਰਾਰ ਸੀ, ਦੀ ਮੌਤ ਹੋ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਅੱਜ ਸਵੇਰੇ ਜਦੋਂ ਪਿੰਡ ਘੱਲ ਕਲਾਂ ਕੋਲ ਫਿਰੋਜ਼ਪੁਰ ਜੀ.ਟੀ. ਰੋਡ ’ਤੇ ਸਥਿਤ ਲਾਲਾ ਲਾਜਪਤ ਰਾਏ ਕਾਲਜ ਜਾ ਰਿਹਾ ਸੀ ਤਾਂ ਅਚਾਨਕ ਉਸਦਾ ਮੋਟਰਸਾਈਕਲ ਸਲਿੱਪ ਹੋ ਗਿਆ ਅਤੇ ਉਹ ਡਿੱਗ ਪਿਆ, ਜਿਸ ਨਾਲ ਉਸ ਦੇ ਕਾਫ਼ੀ ਸੱਟਾਂ ਲੱਗੀਆਂ, ਜਿਸ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸਖ਼ਤ ਫ਼ੈਸਲਾ, ਟਰੈਕਟਰਾਂ ’ਤੇ ਸਟੰਟ ਕਰਨ ’ਤੇ ਲਗਾਈ ਪਾਬੰਦੀ

ਉਸ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਚਮਕੌਰ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਇਸ ਹਾਦਸੇ ਨੂੰ ਲੈ ਕੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News