ਅੱਧੀ ਰਾਤ ਨੂੰ ਮਜੀਠਾ 'ਚ ਵਾਪਰੀ ਵੱਡੀ ਘਟਨਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

Wednesday, Feb 26, 2025 - 04:58 PM (IST)

ਅੱਧੀ ਰਾਤ ਨੂੰ ਮਜੀਠਾ 'ਚ ਵਾਪਰੀ ਵੱਡੀ ਘਟਨਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਮਜੀਠਾ (ਪ੍ਰਿਥੀਪਾਲ ਹਰੀਆਂ) : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਹੰਮਜਾ ਮੋੜ‌ ਨੇੜੇ ਬੀਤੀ ਅੱਧੀ ਰਾਤ ਸਮੇਂ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਾਰੂਤੀ ਆਲਟੋ ਕਾਰ ਨੰਬਰ ਪੀ.ਬੀ. 35 ਜੀ/ 8378 ਜਿਹੜੀ ਕਿ ਫਤਿਹਗੜ ਚੂੜੀਆ ਵਲੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ ਕਿ ਪਿੰਡ ਹਮਜਾ ਨੇੜੇ ਆਉਣ 'ਤੇ ਕਾਰ ਦਾ ਸੰਤੁਲਨ ਵਿਗੜ ਜਾਣ ਕਰਕੇ ਕਾਰ ਸੜਕ ਕਿਨਾਰੇ ਇਕ ਦਰਖਤ ਵਿਚ ਟਕਰਾ ਗਈ। 

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬਿਲਕੁਲ ਟੁੱਟ ਗਿਆ। ਇਸ ਹਾਦਸੇ ਵਿਚ ਦੋ ਵਿਅਕਤੀਆਂ ਰਾਜਨ ਭੱਟੀ ਵਡਾਲਾ ਤੇ ਬਲਜਿੰਦਰ ਸਿੰਘ ਵਾਸੀ ਫਤਿਹਗੜ ਚੂੜੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤੀਜਾ ਨੌਜਵਾਨ ਨਿਸ਼ਾਨ ਸਿੰਘ ਵਾਸੀ ਭਾਗੋਵਾਲੀ ਗਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਵਿਚ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ਵੱਡੀ ਖ਼ਬਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News