ਖੇਤੀਬਾੜੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਵਿਧਾਇਕ ਨੇ ਦਿੱਤਾ ਚੈੱਕ
Friday, Jul 04, 2025 - 04:35 PM (IST)

ਬੁਢਲਾਡਾ (ਮਨਜੀਤ) : ਖੇਤੀਬਾੜੀ ਦਾ ਕਾਰੋਬਾਰ ਕਰਨ ਸਮੇਂ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀਆਂ ਨੂੰ ਪੰਜਾਬ ਸਰਕਾਰ ਅਤੇ ਮੰਡੀ ਬੋਰਡ ਵੱਲੋਂ ਸਮੇਂ-ਸਮੇਂ 'ਤੇ ਸਹਾਇਤਾ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਪਿੰਡ ਧਰਮਪੁਰਾ ਦੇ ਵਾਸੀ ਗੁਰਤੇਜ ਸਿੰਘ ਪੁੱਤਰ ਨਰਾਤਾ ਸਿੰਘ ਨੂੰ 48 ਹਜ਼ਾਰ ਰੁਪਏ ਦਾ ਚੈੱਕ ਮਾਰਕਿਟ ਕਮੇਟੀ ਬੁਢਲਾਡਾ ਦੇ ਦਫਤਰ ਵਿਖੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰ: ਬੁੱਧ ਰਾਮ ਨੇ ਸੌਂਪਿਆ। ਮਾਰਕਿਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ, ਜ਼ਿਲ੍ਹਾ ਮੰਡੀ ਅਫਸਰ ਅਮਨ ਮੰਗਲਾ, ਮਾਰਕਿਟ ਕਮੇਟੀ ਦੇ ਸਕੱਤਰ ਗੁਰਲਾਲ ਸਿੰਘ, ਦਿਨੇਸ਼ ਕੁਮਾਰ, ਕਾਲਾ ਸਤੋਜੀਆ, ਰਿੰਕੂ ਆੜ੍ਹਤੀਆ ਵੀ ਮੌਜੂਦ ਸਨ।
ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰ: ਬੁੱਧ ਰਾਮ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਖੇਤੀ ਹਾਦਸਿਆਂ ਦੌਰਾਨ ਸ਼ਿਕਾਰ ਹੋਏ ਬੁਢਲਾਡਾ, ਬੋਹਾ ਦੇ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਇਸੇ ਕੜੀ ਤਹਿਤ ਅੱਜ ਗੁਰਤੇਜ ਸਿੰਘ ਪੁੱਤਰ ਨਰਾਤਾ ਸਿੰਘ ਧਰਮਪੁਰਾ ਨੂੰ 48 ਹਜ਼ਾਰ ਰੁਪਏ ਦਾ ਚੈੱਕ ਸੋਂਪਿਆ ਗਿਆ ਹੈ ਤਾਂ ਉਸ ਵੱਲੋਂ ਕਰਵਾਏ ਇਲਾਜ ਦੀ ਆਰਥਿਕ ਪੱਖੋਂ ਭਰਪਾਈ ਹੋ ਸਕੇ।