ਮੁਕਤਸਰ ''ਚ ਵਾਪਰਿਆ ਵੱਡਾ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

Sunday, Nov 03, 2019 - 06:45 PM (IST)

ਮੁਕਤਸਰ ''ਚ ਵਾਪਰਿਆ ਵੱਡਾ ਹਾਦਸਾ, ਤਿੰਨ ਨੌਜਵਾਨਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ) : ਬਠਿੰਡਾ ਮਾਰਗ 'ਤੇ ਪਿੰਡ ਬੁੱਟਰ ਸ਼ਰੀਹ ਕੋਲ ਵਾਪਰੇ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨਾਂ 'ਚੋਂ ਇਕ ਪਿੰਡ ਭਲਾਈਆਣਾ ਨਾਲ ਸਬੰਧਤ ਹੈ ਜਦਕਿ ਦੋ ਨੌਜਵਾਨ ਕੋਠੇ ਛੱਪੜੀ ਵਾਲਾ ਨਾਲ ਸਬੰਧਤ ਹਨ। ਜ਼ਖਮੀ ਨੌਜਵਾਨ ਪਿੰਡ ਰੋੜੀਕਪੁਰਾ ਦਾ ਰਹਿਣ ਵਾਲਾ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਨੁਸਾਰੳਉਹ ਵੇਟਰ ਵਜੋਂ ਕੰਮ ਕਰਦੇ ਸਨ ਅਤੇ ਬੀਤੀ ਰਾਤ ਅਬੋਹਰ ਤੋਂ ਇਕ ਪ੍ਰੋਗਰਾਮ ਤੋਂ ਵਾਪਸ ਆਏ ਸਨ ਅਤੇ ਦੋਦਾ ਵਿਖੇ ਪਹਿਲਾ ਤੋਂ ਖੜ੍ਹਾ ਆਪਣਾ ਮੋਟਰਸਾਈਕਲ ਚੁੱਕਿਆ ਅਤੇ ਪਿੰਡ ਵਾਪਸ ਆ ਰਹੇ ਸਨ।

PunjabKesari

ਇਸ ਦੌਰਾਨ ਮੋਟਰਸਾਈਕਲ ਦਾ ਪੈਟਰੋਲ ਖਤਮ ਹੋ ਗਿਆ ਅਤੇ ਉਹ ਮੋਟਰਸਾਈਕਲ ਲੈ ਕੇ ਪੈਦਲ ਹੀ ਸੜਕ ਕਿਨਾਰੇ ਤੁਰੇ ਆ ਰਹੇ ਸਨ ਕਿ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸੇ ਤੋਂ ਹੀ ਆ ਰਹੀ ਕਾਰ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ ਅਤੇ ਤਿੰਨ ਨੌਜਵਾਨ ਜਿਨ੍ਹਾਂ ਵਿਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਿੰਡ ਰੋੜੀਕਪੂਰਾ ਵਾਸੀ ਨੌਜਵਾਨ ਜ਼ਖਮੀ ਹੋ ਗਿਆ ਜਿਸਦਾ ਕਿ ਇਲਾਜ ਚੱਲ ਰਿਹਾ ਹੈ। ਪੁਲਸ ਨੇ ਇਸ ਮਾਮਲੇ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News