ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤਿੰਨ ਧੀਆਂ ਦੇ ਪਿਓ ਦੀ ਦਰਦਨਾਕ ਮੌਤ

Friday, Sep 15, 2023 - 06:08 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਤਿੰਨ ਧੀਆਂ ਦੇ ਪਿਓ ਦੀ ਦਰਦਨਾਕ ਮੌਤ

ਸਮਾਣਾ (ਦਰਦ, ਅਸ਼ੋਕ) : ਵੀਰਵਾਰ ਦੇਰ ਸ਼ਾਮ ਸਮਾਣਾ-ਪਟਿਆਲਾ ਰੋਡ ’ਤੇ ਪਿੰਡ ਚੁਪਕੀ ਦੇ ਬੱਸ ਅੱਡੇ ਨਜ਼ਦੀਕ ਟਿੱਪਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮ੍ਰਿਤਕ ਤਿੰਨ ਧੀਆਂ ਦਾ ਪਿਓ ਸੀ। ਸਿਵਲ ਹਸਪਤਾਲ ’ਚ ਮ੍ਰਿਤਕ ਅਮਨ ਕੁਮਾਰ (40) ਪੁੱਤਰ ਜੀਵਨ ਕੁਮਾਰ ਵਾਸੀ ਜੈਨ ਮੁਹੱਲਾ ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਸਦਰ ਥਾਣਾ ਦੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸੋਨੀਆ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪਤੀ ਢਾਬੇ ਦਾ ਕੰਮ ਕਰਦਾ ਸੀ ਅਤੇ ਬੀਤੀ ਦੇਰ ਸ਼ਾਮ ਜਦੋਂ ਉਹ ਨਸੂਪੁਰ ਤੋਂ ਪੀਰ ਬਾਬਾ ਦੀ ਦਰਗਾਹ ’ਤੇ ਮੱਥਾ ਟੇਕਣ ਉਪਰੰਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਸਮਾਣਾ ਆ ਰਿਹਾ ਸੀ। 

ਇਸ ਦੌਰਾਨ ਟੋਲ ਪਲਾਜ਼ਾ ਨੇੜੇ ਪਹੁੰਚਣ ’ਤੇ ਇਕ ਤੇਜ਼ ਰਫਤਾਰ ਟਿੱਪਰ ਨੇ ਮੋਟਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਤੀ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਜਦਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਆਪਣੇ ਪਿੱਛੇ 3 ਧੀਆਂ ਛੱਡ ਗਿਆ।


author

Gurminder Singh

Content Editor

Related News