ਪਾਤੜਾਂ-ਜਾਖਲ ਰੋਡ ’ਤੇ ਵਾਪਰਿਆ ਭਿਆਨਕ ਹਾਦਸਾ, ਦੋ ਵਿਅਕਤੀਆਂ ਦੀ ਮੌਤ

Saturday, Jul 06, 2024 - 05:17 PM (IST)

ਪਾਤੜਾਂ (ਮਾਨ) : ਪਾਤੜਾਂ-ਜਾਖਲ ਰੋਡ ’ਤੇ ਅੱਜ ਸਵੇਰੇ ਫਿਰ ਇਕ ਹਾਦਸਾ ਵਾਪਰਿਆ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਵੇਰ ਸਮੇਂ ਟਰੱਕ ਦੀ ਟੱਕਰ ਨਾਲ ਬਾਈਕ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੁਲਸ ਤੇ ਐੱਸ. ਐੱਸ. ਐੱਫ. ਦੀ ਟੀਮ ਨੇ ਕਾਰਵਾਈ ਕਰਦਿਆਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਲਿਆਂਦਾ। ਇਹ ਹਾਦਸਾ ਸਵੇਰੇ ਉਸ ਸਮੇਂ ਵਾਪਰਿਆ ਜਦੋਂ ਪਿੰਡ ਹਾਮਝੇੜੀ ਤੋਂ ਰਵੀ ਕੁਮਾਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਾਤੜਾਂ ਆ ਰਿਹਾ ਸੀ ਤਾਂ ਬਾਈਪਾਸ ਚੌਕ ’ਚ ਹਾਮਝੇੜੀ ਦੇ ਇਕ ਬਜ਼ੁਰਗ ਲੀਲਾ ਸਿੰਘ ਵੀ ਉਸ ਦੇ ਮੋਟਰਸਾਈਕਲ ’ਤੇ ਸਵਾਰ ਸੀ, ਇਹ ਪਾਤੜਾਂ ਆ ਰਹੇ ਸਨ ਤਾਂ ਕੁਝ ਹੀ ਦੂਰੀ ’ਤੇ ਪਹੁੰਚੇ ਸਨ ਕਿ ਪਿੱਛੋਂ ਆ ਰਹੇ ਕਥਿਤ ਇਕ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖਮੀ ਹੋਣ ਕਰ ਕੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਵਾਲੀ ਥਾਂ ਪੁੱਜੀ ਪੁਲਸ ਪਾਰਟੀ ਨੇ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਮੌਕੇ ’ਤੇ ਇਕੱਠੇ ਹੋਏ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਪਰਿਵਾਰਾਂ ਦੀ ਮਦਦ ਕੀਤੀ ਜਾਵੇ ਤੇ ਆਏ ਦਿਨ ਇਸ ਰੋਡ ’ਤੇ ਵਾਪਰਦੇ ਹਾਦਸਿਆਂ ਨੂੰ ਰੋਕਣ ਲਈ ਇਸ ਰੋਡ ਨੂੰ ਚਾਰ ਮਾਰਗੀ ਬਣਾਇਆ ਜਾਵੇ।


Gurminder Singh

Content Editor

Related News