ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ
04/02/2023 6:00:49 PM

ਖੰਨਾ (ਵਿਪਨ ਬੀਜਾ) : ਸਰਹਿੰਦ-ਬਸੀ ਰੋੜ ’ਤੇ ਸਥਿਤ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਇਕ ਟਿੱਪਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਲਗਭਗ 5 ਵਜੇ ਮੋਟਰਸਾਈਕਲ ’ਤੇ ਸਵਾਰ ਪ੍ਰਸ਼ੋਤਮ ਸਿੰਘ ਪੁੱਤਰ ਹਜਾਰਾ ਸਿੰਘ ਵਾਸੀ ਪਿੰਡ ਵਜੀਦਪੁਰ ਜੋ ਕਿ ਬਸੀ ਪਠਾਣਾ ਵੱਲੋਂ ਸਰਹਿੰਦ ਨੂੰ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਟਿੱਪਰ ਨਾਲ ਟੱਕਰ ਹੋ ਗਈ।
ਇਹ ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਪ੍ਰੋਸ਼ਤਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਧਰ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਨੇ ਦੱਸਿਆ ਕਿ ਪ੍ਰਸ਼ੋਤਮ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ ਅਤੇ ਟਿੱਪਰ ਨੂੰ ਕਬਜ਼ੇ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦਕਿ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।