ਟਾਂਗਰਾ ਨੇੜੇ ਵਾਪਰੇ ਭਿਆਨਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ

06/26/2020 1:30:30 PM

ਟਾਂਗਰਾ (ਅੰਮ੍ਰਿਤਸਰ) : ਇਥੇ ਜੀ. ਟੀ. ਰੋਡ ਟਾਂਗਰਾ ਨੇੜੇ ਮੁਛਲਾ ਵਾਲੇ ਮੋੜ 'ਤੇ ਜੀਪ ਦੀ ਲਪੇਟ ਵਿਚ ਦੋ ਮੋਟਰਸਾਈਕਲ ਆਉਣ ਨਾਲ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ, ਜਦੋਂ 2 ਮੋਟਰ ਸਾਈਕਲਾਂ 'ਤੇ ਸਵਾਲ ਤਿੰਨ ਵਿਅਕਤੀ ਜੀ.ਟੀ ਰੋਡ 'ਤੇ ਚੜ੍ਹਨ ਲੱਗੇ ਤਾਂ ਅੰਮ੍ਰਿਤਸਰ ਵਾਲੇ ਪਾਸੇ ਤੋਂ ਤੇਜ਼ ਰਫ਼ਤਾਰ ਆ ਰਹੀ ਜੀਪ ਨੇ ਇਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਤਿੰਨਾਂ ਦੀ ਮੌਤ ਹੋ ਗਈ।

ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ। ਫਿਲਹਾਲ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।

Gurminder Singh

This news is Content Editor Gurminder Singh