ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮੌਕੇ ''ਤੇ ਹੀ ਵਿਅਕਤੀ ਦੀ ਮੌਤ
Tuesday, Mar 11, 2025 - 12:31 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਟਾਂਡਾ ਬੇਗੋਵਾਲ ਰੋਡ 'ਤੇ ਰੜਾ ਮੋੜ ਨੇੜੇ ਬੀਤੀ ਰਾਤ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੀ ਪਛਾਣ ਦਲਜੀਤ ਸਿੰਘ ਸੋਨੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਪੁਲ ਪੁਖਤਾ ਦੇ ਰੂਪ ਵਿਚ ਹੋਈ ਹੈ।
ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸੋਨੂੰ ਬੇਗੋਵਾਲ ਤੋਂ ਆਪਣੀ ਮੋਟਰਸਾਈਕਲ ਰਿਪੇਅਰ ਦੁਕਾਨ ਤੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਰੜਾ ਮੋੜ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਹੈ।