ਪੰਜਾਬ "ਚ ਵੱਡਾ ਹਾਦਸਾ, ਭੈਣ-ਭਰਾ ਦੀ ਇਕੱਠਿਆਂ ਮੌਤ
Thursday, Aug 07, 2025 - 11:49 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਫਿਰੋਜ਼ਪੁਰ ਦੇ ਕਸਬਾ ਮੱਖੂ ਤੋਂ ਮੱਲਾਂਵਾਲਾ ਵੱਲ ਮੋਟਰਸਾਈਕਲ ’ਤੇ ਆ ਰਹੇ ਇਕ ਨੌਜਵਾਨ ਅਤੇ ਉਸ ਦੀ ਮਸੇਰੀ ਭੈਣ ਨਾਲ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਜਾ ਰਹੀ ਆਈ ਟਵੰਟੀ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਅਤੇ ਉਸ ਦੀ ਭੈਣ ਦੀ ਮੌਤ ਹੋ ਗਈ। ਇਸ ਘਟਨਾ ਦੇ ਸਬੰਧੀ ਥਾਣਾ ਮੱਲਾਂਵਾਲਾ ਦੀ ਪੁਲਸ ਵੱਲੋਂ ਕਾਰ ਚਾਲਕ ਭੋਲਾ ਪੁੱਤਰ ਕਰਨੈਲ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਸਵੰਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਬਸਤੀ ਆਸਾ ਸਿੰਘ ਵਾਲੀ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਭਤੀਜਾ ਗੁਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਬਸਤੀ ਆਸਾ ਸਿੰਘ ਵਾਲੀ ਆਪਣੀ ਮਾਸੀ ਦੀ ਲੜਕੀ ਰਾਜਵਿੰਦਰ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਪਿੰਡ ਸਾਬੂ ਵਾਲਾ ਜ਼ਿਲਾ ਜਲੰਧਰ ਨਾਲ ਆਪਣੇ ਮੋਟਰਸਾਈਕਲ ’ਤੇ ਮੱਖੂ ਸਾਈਡ ਤੋਂ ਆ ਰਿਹਾ ਸੀ ਤਾਂ ਇਕ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਕਾਰ ਚਲਾ ਰਹੇ ਚਾਲਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਗੁਰਵਿੰਦਰ ਸਿੰਘ ਅਤੇ ਉਸ ਦੀ ਮਾਸੀ ਦੀ ਲੜਕੀ ਰਾਜਵਿੰਦਰ ਕੌਰ ਦੀ ਮੌਤ ਹੋਈ। ਪੁਲਸ ਵੱਲੋਂ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਡਿਪੂਆਂ ਨੂੰ ਲੈ ਕੇ ਅਹਿਮ ਖ਼ਬਰ, ਜਾਰੀ ਹੋਏ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e