ਪੰਜਾਬ ਵਿਚ ਭਿਆਨਕ ਹਾਦਸਾ, ਟਰੱਕ ਤੇ ਆਟੋ ਦੀ ਜ਼ਬਰਦਸਤ ਟੱਕਰ, ਇਕ ਦੀ ਮੌਤ
Thursday, Jun 19, 2025 - 03:16 PM (IST)

ਫਤਹਿਗੜ੍ਹ ਸਾਹਿਬ (ਵਿਪਨ) : ਸਰਹਿੰਦ ਵਿਖੇ ਇਕ ਰਾਂਗ ਸਾਈਡ ਤੋਂ ਆ ਰਹੇ ਟਰੱਕ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇਕ 6 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਦੋ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਪਵਨ ਕੁਮਾਰ ਨੇ ਦੱਸਿਆ ਕਿ ਸਵਾਰੀਆਂ ਵਾਲਾ ਆਟੋ ਸਰਹਿੰਦ ਰੇਲਵੇ ਸਟੇਸ਼ਨ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾ ਰਿਹਾ ਸੀ ਕਿ ਜਦੋਂ ਇਹ ਪੁਰਾਣੇ ਬੱਸ ਸਟੈਂਡ ਸਰਹਿੰਦ ਨੇੜੇ ਆਟੋ ਪੁਲ ਦੇ ਥੱਲੇ ਤੋਂ ਮੰਡੀ ਗੋਬਿੰਦਗੜ੍ਹ ਨੂੰ ਮੁੜਿਆ ਤਾਂ ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਟਰੱਕ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਇਹ ਟੱਕਰ ਇੰਨੀ ਜ਼ੋਰਦਾਰ ਸੀ ਕਿ ਹਾਦਸੇ ਵਿਚ 6 ਸਾਲ ਬੱਚੇ ਦੀ ਮੌਤ ਹੋ ਗਈ ਤੇ ਦੋ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਵਿਖੇ ਦਾਖਲ ਹਨ।
ਇਹ ਵੀ ਪੜ੍ਹੋ : ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e