ਦਿਨ ਚੜ੍ਹਦੇ ਪੰਜਾਬ ''ਚ ਵੱਡਾ ਹਾਦਸਾ, ਹੱਸਦੇ ਖੇਡਦੇ ਪਰਿਵਾਰ ''ਚ ਵਿਛ ਗਏ ਸੱਥਰ
Wednesday, May 14, 2025 - 11:17 AM (IST)

ਹਲਵਾਰਾ (ਲਾਡੀ) : ਬੁੜੇਲ ਬਿਜਲੀ ਘਰ ਨੇੜੇ ਤੜਕੇ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ 27 ਸਾਲਾ ਨੌਜਵਾਨ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੀਪ ਨਗਰ, ਮੰਡੀ ਮੁੱਲਾਂਪੁਰ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਜਸਵਿੰਦਰ ਸਿੰਘ ਆਪਣੀ ਭੂਆ ਕੋਲੋਂ ਪਿੰਡ ਘੁਮਾਣ ਤੋਂ ਮੁੱਲਾਂਪੁਰ ਵਾਪਸ ਆ ਰਿਹਾ ਸੀ। ਰਾਤ ਸਮੇਂ ਹਨੇਰਾ ਹੋਣ ਕਾਰਣ ਉਸਦਾ ਮੋਟਰਸਾਈਕਲ ਅਚਾਨਕ ਸੜਕ ਕਿਨਾਰੇ ਇਕ ਦਰਖਤ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਜਸਵਿੰਦਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਮਾਮਾ ਅਮਰ ਸਿੰਘ ਅਤੇ ਨਾਨੀ ਸ਼ਿੰਦਰ ਕੌਰ ਨੇ ਦੱਸਿਆ ਕਿ ਜਸਵਿੰਦਰ ਪਰਿਵਾਰ ਦਾ ਇਕਲੌਤਾ ਕਮਾਊ ਪੁੱਤਰ ਸੀ। ਉਹ ਰਾਜਗਿਰੀ ਦੇ ਮਿਸਤਰੀ ਵਜੋਂ ਕੰਮ ਕਰਦਾ ਸੀ ਅਤੇ ਆਪਣੇ ਘਰ ਦੀਆਂ ਜ਼ਿੰਮੇਵਾਰੀਆਂ ਨਿਭਾਅ ਰਿਹਾ ਸੀ। ਉਸ ਦੇ ਪਿਤਾ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਉਹ ਆਪਣੀ ਮਾਂ ਅਤੇ ਤਿੰਨ ਭੈਣਾਂ ਲਈ ਇਕਲੌਤਾ ਆਸਰਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਆਖਿਰ ਲਿਆ ਗਿਆ ਇਹ ਫ਼ੈਸਲਾ
ਪਰਿਵਾਰਿਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਇਹ ਹਾਦਸਾ ਕਿਸੇ ਹੋਰ ਵਾਹਨ ਨਾਲ ਟੱਕਰ ਹੋਣ ਕਾਰਨ ਨਹੀਂ, ਸਗੋਂ ਮੋਟਰਸਾਈਕਲ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਜਾਣ ਕਾਰਨ ਵਾਪਰਿਆ ਹੈ। ਇਸੇ ਕਰਕੇ ਪਰਿਵਾਰ ਵੱਲੋਂ ਕੋਈ ਕਾਨੂੰਨੀ ਕਰਵਾਈ ਨਹੀਂ ਕਰਵਾਈ ਜਾ ਰਹੀ। ਇਸ ਅਚਾਨਕ ਵਾਪਰੀ ਘਟਨਾ ਕਾਰਣ ਪਿੰਡ 'ਚ ਸੋਗ ਦੀ ਲਹਿਰ ਹੈ। ਨੌਜਵਾਨ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ : ਔਰਤਾਂ ਲਈ ਵੱਡਾ ਐਲਾਨ! ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e