ਪਟਿਆਲਾ ਦੇ ਮਸ਼ਹੂਰ ਸਾਧੂ ਰਾਮ ਕਚੌਰੀ ਵਾਲਾ ਦੁਕਾਨ ਦੇ ਮਾਲਕ ਦੀ ਹਾਦਸੇ ’ਚ ਮੌਤ

03/13/2023 6:28:44 PM

ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਮਸ਼ਹੂਰ ਸਾਧੂ ਰਾਮ ਕਚੋਰੀਆਂ ਵਾਲਾ ਦੁਕਾਨ ਦੇ ਮਾਲਕ ਨਰੇਸ਼ ਕੁਮਾਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਪਰਮਿੰਦਰ ਹੈਰੀ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬਨੂੜ ਲਾਂਡਰਾ ਰੋਡ ’ਤੇ ਪਿੰਡ ਸਨੇਟਾ ਨੇੜੇ ਵਾਪਰਿਆ ਹੈ। ਇਸ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਸ਼ਹਿਰ ਅੰਦਰ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ : ਕੈਨੇਡਾ ਤੋਂ ਪਰਤੇ ਪਰਿਵਾਰ ਨਾਲ ਵਾਪਰੀ ਵੱਡੀ ਅਣਹੋਣੀ, ਪਿੰਡ ਪਹੁੰਚਣ ਤੋਂ ਪਹਿਲਾਂ ਜੋ ਹੋਇਆ ਸੋਚਿਆ ਨਾ ਸੀ

ਦੱਸਿਆ ਜਾ ਰਿਹਾ ਹੈ ਕਿ ਨਰੇਸ਼ ਕੁਮਾਰ ਆਪਣੇ ਰਿਸ਼ਤੇਦਾਰ ਪਰਮਿੰਦਰ ਹੈਰੀ ਨਾਲ ਸਵਿੱਫਟ ਕਾਰ ’ਤੇ ਸਵਾਰ ਹੋ ਕੇ ਕਿੱਧਰੇ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬਨੂੜ ਲਾਂਡਰਾ ਰੋਡ ’ਤੇ ਪਿੰਡ ਸਨੇਟਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਟਰੱਕ ਨਾਲ ਜ਼ਬਰਦਤ ਟੱਕਰ ਹੋ ਗਈ। ਹਾਦਸੇ ਵਿਚ ਜਿੱਥੇ ਨਰੇਸ਼ ਕੁਮਾਰ ਅਤੇ ਪਰਮਿੰਦਰ ਦੀ ਮੌਤ ਹੋ ਗਈ, ਉਥੇ ਹੀ ਟੱਕਰ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ। ਫਿਲਹਾਲ ਸਥਾਨਕ ਪੁਲਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਦੁਖੀ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ, ਕਿਹਾ ਸਾਲੀ ਨੇ ਬਰਬਾਦ ਕੀਤਾ ਘਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News