ਭਿਆਨਕ ਹਾਦਸੇ ''ਚ ਅਧਿਆਪਕਾ ਦੀ ਮੌਤ

Monday, Jul 08, 2019 - 05:09 PM (IST)

ਭਿਆਨਕ ਹਾਦਸੇ ''ਚ ਅਧਿਆਪਕਾ ਦੀ ਮੌਤ

ਤਲਵੰਡੀ ਭਾਈ (ਗੁਲਾਟੀ) : ਬਠਿੰਡਾ-ਅੰਮ੍ਰਿਤਸਰ ਕੌਮੀਸ਼ਾਹ ਮਾਰਗ 'ਤੇ ਪਿੰਡ ਕੋਟ ਕਰੋੜ ਕਲਾਂ ਨੇੜੇ ਇਕ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿਚ ਇਕ ਔਰਤ ਜੋ ਪੇਸ਼ੇ ਵਜੋਂ ਸਰਕਾਰੀ ਸਕੂਲ ਦੀ ਅਧਿਆਪਕਾ ਸੀ ਦੀ ਮੌਤ ਹੋ ਗਈ, ਜਦਕਿ ਉਸਦਾ ਪਤੀ ਅਤੇ ਉਸਦੀ ਬੇਟੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਬਠਿੰਡਾ ਵਿਖੇ ਦਾਖ਼ਲ ਕਰਵਾਇਆ ਗਿਆ। 

ਮਿਲੀ ਜਾਣਕਾਰੀ ਮੁਤਾਬਕ ਕੰਪਿਊਟਰ ਟੀਚਰ ਕਮਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਠਿੰਡਾ ਆਪਣੀ ਪਤਨੀ ਸਰਬਜੀਤ ਕੌਰ ਅਤੇ ਆਪਣੀ 11 ਸਾਲਾ ਬੇਟੀ ਮੰਨਤ ਨਾਲ ਬਟਾਲੇ ਤੋਂ ਵਾਪਸ ਬਠਿੰਡਾ ਪਰਤ ਰਹੇ ਸਨ ਕਿ ਪਿੰਡ ਕੋਟ ਕਰੋੜ ਕਲਾਂ ਨੇੜੇ ਉਨ੍ਹਾਂ ਦੀ ਮਾਰੂਤੀ ਨੈਕਸਾ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾÀੁਂਦੀ ਹੋਈ, ਸੜਕ 'ਤੇ ਪਲਟ ਗਈ। ਇਸ ਹਾਦਸੇ ਵਿਚ ਗੰਭੀਰ ਜਖ਼ਮੀ ਹੋਈ ਸਰਬਜੀਤ ਕੌਰ ਨੂੰ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਿਜਾਇਆ ਗਿਆ, ਪ੍ਰੰਤੂ ਉਸਦੀ ਮੌਤ ਹੋ ਗਈ। ਜਦਕਿ ਉਸਦੇ ਪਤੀ ਅਤੇ ਬੇਟੀ ਨੂੰ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਪੁਲਸ ਨੇ ਧਾਰਾ 174 ਅਧੀਨ ਕਰਵਾਈ ਅਮਲ ਵਿੱਚ ਲਿਆਂਦੀ।


author

Gurminder Singh

Content Editor

Related News