ਧੁੰਦ ਕਾਰਣ ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ’ਚ ਵਾਪਰਿਆ ਹਾਦਸਾ, ਇਕ ਦੀ ਮੌਤ
Friday, Jan 01, 2021 - 06:14 PM (IST)
ਲਹਿਰਾ ਮੁਹੱਬਤ (ਮਨੀਸ਼) : ਸਥਾਨਕ ਗੁਰੂ ਹਰਗੋਬਿੰਦ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮ ਦੀ ਧੁੰਦ ਕਾਰਨ ਝੀਲ ’ਚ ਡਿੱਗ ਕੇ ਡੁੱਬਣ ਕਰਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਸਕਿਲਡ ਵਰਕਰ ਪਾਣੀ ਵਾਲੀ ਝੀਲ ਵਿਚ ਡੁੱਬ ਗਿਆ ਜਿਸ ਦੀ ਪਛਾਣ ਦਲਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗੋਪਾਲ ਨਗਰ ਬਠਿੰਡਾ ਵਜੋ ਹੋਈ ਹੈ ।
ਭੁੱਚੋ ਚੌਕੀ ਵੱਲੋਂ ਕਾਰਵਾਈ ਕਰਦਿਆਂ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਨਾਲ ਲਾਸ਼ ਨੂੰ ਪੋਸਟ ਮਾਰਟਮ ਲਈ ਬਠਿੰਡਾ ਸਿਵਲ ਹਸਪਤਾਲ ਭੇਜ ਦਿੱਤਾ। ਮਿ੍ਰਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਧੀਆਂ ਅਤੇ ਇਕ ਪੁੱਤ ਛੱਡ ਗਿਆ ਹੈ ।