ਹਿਮਾਚਲ ਤੋਂ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ

Tuesday, Mar 03, 2020 - 01:54 PM (IST)

ਹਿਮਾਚਲ ਤੋਂ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਬੁਰੀ ਤਰ੍ਹਾਂ ਨੁਕਸਾਨੀ ਗਈ ਕਾਰ

ਬਟਾਲਾ (ਜ.ਬ) : ਮੰਗਲਵਾਰ ਸਵੇਰੇ ਬਾਈਪਾਸ ਨੇੜੇ ਪਿੰਡ ਧੀਰ ਦੇ ਨਜ਼ਦੀਕ ਹਿਮਾਚਲ ਤੋਂ ਆ ਰਹੀ ਇਕ ਕਾਰ ਦੀ ਟਰੱਕ ਨਾਲ ਪਿੱਛੋਂ ਜ਼ੋਰਦਾਰ ਟੱਕਰ ਹੋ ਗਈ, ਇਸ ਹਾਦਸੇ ਵਿਚ ਇਕੋ ਪਰਿਵਾਰ ਦੇ 3 ਜੀਅ ਜ਼ਖਮੀਂ ਹੋ ਗਏ। ਜਾਣਕਾਰੀ ਅਨੁਸਾਰ ਅਸ਼ੋਕ ਰਾਣਾ ਪੁੱਤਰ ਵਜ਼ੀਰ ਵਾਸੀ ਜਸੂਰ ਜ਼ਿਲਾ ਕਾਂਗੜਾ, ਹਿਮਾਚਲ ਪ੍ਰਦੇਸ਼ ਆਪਣੇ ਗੁਰਦਿਆਂ ਦਾ ਡਾਇਲਾਸਿਸ ਕਰਵਾਉਣ ਲਈ ਕਾਰ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਜਦੋਂ ਉਹ ਪਿੰਡ ਧੀਰ ਕੋਲ ਪੁੱਜੇ ਤਾਂ ਅਚਾਨਕ ਕਾਰ ਬੇਕਾਬੂ ਹੋ ਕੇ ਅੱਗੇ ਜਾ ਰਹੇ ਰੇਤ ਨਾਲ ਭਰੇ ਟਰੱਕ ਦੇ ਹੇਠਾਂ ਜਾ ਵੜੀ, ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। 

ਹਾਦਸੇ 'ਚ ਕਾਰ ਚਾਲਕ ਗੈਰੀ ਅਤੇ ਸਰੋਜ ਬਾਲਾ ਪਤਨੀ ਅਸ਼ੋਕ ਜ਼ਖਮੀਂ ਹੋ ਗਏ। ਜਿੰਨ੍ਹਾਂ ਨੂੰ ਤੁਰੰਤ 108 ਅਤੇ ਸਹਾਰਾ ਕਲੱਬ ਦੀ ਐਬੂਲੈਂਸ ਦੇ ਕਰਮਚਾਰੀਆਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਡਾਕਟਰਾਂ ਨੇ ਇੰਨ੍ਹਾਂ ਦੀ ਨਾਜ਼ੁਕ ਹਾਲਤ ਕਾਰਨ ਅਮ੍ਰਿੰਤਸਰ ਰੈਫਰ ਕਰ ਦਿੱਤਾ। ਮੌਕੇ 'ਤੇ ਪੁੱਜੇ ਏ.ਐੱਸ.ਆਈ. ਜਸਪਾਲ ਸਿੰਘ ਨੇ ਦੋਵਾਂ ਗੱਡੀਆਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News