ਸੜਕ ਹਾਦਸੇ ’ਚ ਔਰਤ ਦੀ ਮੌਤ, ਟਰੱਕ ਚਾਲਕ ਖ਼ਿਲਾਫ ਮਾਮਲਾ ਦਰਜ

Tuesday, Nov 21, 2023 - 01:06 PM (IST)

ਸੜਕ ਹਾਦਸੇ ’ਚ ਔਰਤ ਦੀ ਮੌਤ, ਟਰੱਕ ਚਾਲਕ ਖ਼ਿਲਾਫ ਮਾਮਲਾ ਦਰਜ

ਟਾਂਡਾ ਉੜਮੁੜ (ਮੋਮੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਸਥਿਤ ਜਾਜਾ ਬਾਈ ਪਾਸ ਤੇ ਬੀਤੀ ਰਾਤ ਇਕ ਟਰੱਕ ਚਾਲਕ ਵੱਲੋਂ ਲਾਪਰਵਾਹੀ ਨਾਲ ਟੱਕਰ ਮਾਰਨ ਕਾਰਨ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਸੁਰਿੰਦਰ ਕੌਰ ਪਤਨੀ ਮਨਜੀਤ ਸਿੰਘ ਵਾਸੀ ਪ੍ਰੇਮਪੁਰ ਵਜੋਂ ਹੋਈ ਹੈ। ਇਸ ਸਬੰਧੀ ਟਾਂਡਾ ਪੁਲਸ ਨੇ ਮੌਕੇ ’ਤੇ ਪਹੁੰਚ ਮ੍ਰਿਤਕ ਸੁਰਿੰਦਰ ਕੌਰ ਦੇ ਪੁੱਤਰ ਅਮਨਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ ਲਾਪਰਵਾਹੀ ਨਾਲ ਵਾਹਨ ਚਲਾਉਣ ਦਾ ਮਾਮਲਾ ਦਰਜ ਕੀਤਾ ਹੈ।

ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ ਵਿਚ ਅਮਨਦੀਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਮਾਤਾ ਸਮੇਤ ਜਾਜਾ ਬਾਈਪਾਸ ਪਹੁੰਚੇ ਕਿ ਟਰੱਕ ਨੇ ਉਸ ਦੀ ਮਾਤਾ ਨੂੰ ਜ਼ੋਰ ਦੀ ਟੱਕਰ ਮਾਰ ਦਿੱਤੀ ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮਾਤਾ ਦੀ ਮੌਤ ਸਰਕਾਰੀ ਹਸਪਤਾਲ ਟਾਂਡਾ ਵਿਖੇ ਹੋ ਗਈ। ਉਸ ਵੇਲੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News