ਮੋਗਾ ’ਚ ਵਾਪਰੇ ਵੱਖ-ਵੱਖ ਹਾਦਸਿਆਂ ’ਚ ਔਰਤ ਸਮੇਤ 3 ਦੀ ਮੌਤ
Wednesday, Sep 07, 2022 - 05:54 PM (IST)

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਅੰਦਰ ਵਾਪਰੇ ਵੱਖ-ਵੱਖ ਹਾਦਸਿਆਂ ਵਿਚ ਔਰਤ ਸਮੇਤ 3 ਦੀ ਮੌਤ ਹੋ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਰਘਵਿੰਦਰ ਪ੍ਰਸਾਦ ਨੇ ਦੱਸਿਆ ਕਿ ਸਿਮਰਨਜੀਤ ਕੌਰ (40) ਨਿਵਾਸੀ ਪਿੰਡ ਝੋਰੜਰੋਹੀ (ਸਿਰਸਾ) ਆਪਣੇ ਪੇਕੇ ਘਰ ਬੱਧਨੀ ਕਲਾਂ ਮਿਲਣ ਲਈ ਆਈ ਸੀ ਜਦੋਂ ਉਹ ਸੜਕ ਪਾਰ ਕਰ ਰਹੀ ਸੀ ਤਾਂ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆ ਗਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਹਨੀ ਸਿੰਘ ਨਿਵਾਸੀ ਬੱਧਨੀ ਕਲਾਂ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਇਸੇ ਤਰ੍ਹਾਂ ਥਾਣਾ ਧਰਮਕੋਟ ਦੇ ਹੌਲਦਾਰ ਮੰਗਲ ਰਾਮ ਨੇ ਦੱਸਿਆ ਕਿ ਬਲਕਾਰ ਸਿੰਘ (55) ਨਿਵਾਸੀ ਇੰਦਰਗੜ੍ਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਅਚਾਨਕ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਦੀ ਇਸ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਬੇਟੇ ਇੰਦਰਜੀਤ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਕੋਠੇ ਤੋਂ ਡਿੱਗਣ ਦੇ ਕਾਰਣ ਗੁਰਪ੍ਰੀਤ ਸਿੰਘ (39) ਨਿਵਾਸੀ ਬਾਘਾ ਪੁਰਾਣਾ ਦੀ ਅਚਾਨਕ ਕੋਠੇ ਉਪਰੋਂ ਡਿੱਗਣ ਕਾਰਣ ਮੌਤ ਹੋ ਗਈ। ਇਸ ਸਬੰਧ ਵਿਚ ਉਸਦੀ ਪਤਨੀ ਜਸਵੀਰ ਕੌਰ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ