ਮੋਗਾ ’ਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ’ਚ 2 ਜਨਾਨੀਆਂ ਦੀ ਮੌਤ
Wednesday, Jun 08, 2022 - 06:03 PM (IST)

ਮੋਗਾ (ਆਜ਼ਾਦ) : ਥਾਣਾ ਸਦਰ ਕੋਲ ਹਾਦਸੇ ’ਚ ਮਨਜੀਤ ਕੌਰ (60) ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਆਪਣੇ ਪਿੰਡ ਦੇ ਚਮਕੌਰ ਸਿੰਘ ਅਤੇ ਉਸਦੀ ਪਤਨੀ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ ਤਾਂ ਘੱਲ ਕਲਾਂ ਕੋਲ ਅਣਪਛਾਤੀ ਗੱਡੀ ਦੀ ਲਪੇਟ ਵਿਚ ਆ ਗਏ, ਜਿਸ ਕਾਰਣ ਮਨਜੀਤ ਕੌਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਪੁਲਸ ਵੱਲੋਂ ਚਮਕੌਰ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ।
ਇਸੇ ਤਰ੍ਹਾਂ ਮੋਟਰਸਾਈਕਲ ਤੋਂ ਡਿੱਗਣ ਕਾਰਣ ਛਿੰਦਰ ਕੌਰ (55) ਨਿਵਾਸੀ ਪਿੰਡ ਢਿੱਲਵਾਂ ਵਾਲਾ ਦੀ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕਾ ਦੇ ਬੇਟੇ ਅਵਤਾਰ ਸਿੰਘ ਦੇ ਬਿਆਨਾਂ ’ਤੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਵੱਲੋਂ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਦੋਹਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ।