ਆਵਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ

Tuesday, Jan 15, 2019 - 01:19 PM (IST)

ਆਵਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਪਠਾਨਕੋਟ : ਸੁਜਾਨਪੁਰ ਵਿਖੇ ਆਵਾਰਾ ਪਸ਼ੂਆਂ ਦਾ ਝੁੰਡ ਅਚਾਨਕ ਮੋਟਰਸਾਈਕਲ ਸਾਹਮਣੇ ਆਉਣ ਕਾਰਨ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਵੇਰੇ ਮੋਟਰਸਾਈਕਲ 'ਤੇ ਘਰੋਂ ਕੰਮ ਲਈ ਨਿਕਲਿਆ ਸੀ ਪਰ ਅਚਾਨਕ ਮੋਟਰਸਾਈਕਲ ਸਾਹਮਣੇ ਆਵਾਰਾ ਪਸ਼ੂ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂਆਂ 'ਤੇ ਨਕੇਲ ਨਾ ਕੱਸਣ 'ਤੇ ਪ੍ਰਸ਼ਾਸਨ ਖਿਲਾਫ ਰੋਸ ਜ਼ਾਹਰ ਕੀਤਾ ਹੈ। 
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਜਾਨਪੁਰ ਥਾਣੇ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਦੋਵੇਂ ਨੌਜਵਾਨ ਆਵਾਰਾ ਵਸ਼ੂਆਂ ਨਾਲ ਟਕਰਾਏ ਹਨ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖਮੀ ਹੈ। ਪੁਲਸ ਨੇ ਇਸ ਮਾਮਲੇ ਵਿਚ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।


author

Gurminder Singh

Content Editor

Related News