ਟਿੱਪਰ-ਟਰਾਲੇ ਦੀ ਟੱਕਰ ’ਚ ਨੌਜਵਾਨ ਦੀ ਮੌਤ

Wednesday, Jan 19, 2022 - 05:53 PM (IST)

ਟਿੱਪਰ-ਟਰਾਲੇ ਦੀ ਟੱਕਰ ’ਚ ਨੌਜਵਾਨ ਦੀ ਮੌਤ

ਤਰਨਤਾਰਨ (ਰਾਜੂ,ਬਲਵਿੰਦਰ ਕੌਰ) : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਬਾਗੜੀਆਂ ਨਜ਼ਦੀਕ ਟਰਾਲੇ ਅਤੇ ਟਿੱਪਰ ਦਰਮਿਆਨ ਹੋਈ ਟੱਕਰ ’ਚ ਟਿੱਪਰ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਅਣਪਛਾਤੇ ਟਰਾਲਾ ਚਾਲਕ ਵਿਰੁੱਧ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬਲਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਰੋਡ਼ ਖਹਿਰਾ ਜ਼ਿਲ੍ਹਾ ਗੁਰਦਾਸਪੁਰ ਨੇ ਦੱਸਿਆ ਕਿ ਉਸ ਦਾ ਲੜਕਾ ਅੰਗਰੇਜ਼ ਸਿੰਘ ਆਪਣੇ ਟਿੱਪਰ ਨੰਬਰ ਪੀ.ਬੀ.06.ਏ.ਵਾਈ.2976 ’ਤੇ ਕਰੈਸ਼ਰ ਲਾਹੁਣ ਲਈ ਪਿੰਡ ਢੋਟੀਆਂ ਵਾਲੀ ਸਾਈਡ ਨੂੰ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਸ ਦਾ ਲੜਕਾ ਪਿੰਡ ਬਾਗੜੀਆਂ ਮੋੜ ’ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਅੱਗੇ-ਅੱਗੇ ਜਾ ਰਹੇ ਟਰਾਲੇ ਦੇ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਰਕੇ ਉਸ ਦੇ ਲੜਕੇ ਅੰਗਰੇਜ਼ ਸਿੰਘ ਦੇ ਟਿੱਪਰ ਦੀ ਟਰਾਲੇ ਨਾਲ ਟੱਕਰ ਹੋ ਗਈ ਅਤੇ ਇਸ ਹਾਦਸੇ ਵਿਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਮੌਕੇ ’ਤੇ ਪਹੁੰਚੇ ਤਫਤੀਸ਼ੀ ਅਫਸਰ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਟਰਾਲਾ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 


author

Tarsem Singh

Content Editor

Related News