ਜ਼ੀਰਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ

06/13/2024 5:01:54 PM

ਜ਼ੀਰਾ (ਰਾਜੇਸ਼ ਢੰਡ) : ਫਿਰੋਜ਼ਪੁਰ ਰੋਡ ਨੇੜੇ ਗਾਦੜੀ ਵਾਲਾ ਜ਼ੀਰਾ ਕੋਲ ਹੋਏ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਜ਼ੀਰਾ ਪੁਲਸ ਨੇ ਇਕ ਘੋੜਾ ਟਰਾਲਾ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਲੋਹਕੇ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਪ੍ਰੀਤ ਸਿੰਘ (28 ਸਾਲ) ਜੋ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਜਦੋਂ ਉਹ ਫਿਰੋਜ਼ਪੁਰ ਰੋਡ ਨੇੜੇ ਅੱਡਾ ਗਾਦੜੀ ਵਾਲਾ ਜ਼ੀਰਾ ਪਾਸ ਪੁੱਜਾ ਤਾਂ ਦੋਸ਼ੀ ਗੁਰਚਰਨ ਸਿੰਘ ਪੁੱਤਰ ਭਾਗ ਸਿੰਘ ਵਾਸੀ ਸਾਦੁਲ ਸ਼ਹਿਰ ਜ਼ਿਲ੍ਹਾ ਗੰਗਾ ਨਗਰ, ਰਾਜਸਥਾਨ ਨੇ ਘੋੜਾ ਟਰਾਲਾ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ।

ਇਸ ਹਾਦਸੇ ਵਿਚ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Gurminder Singh

Content Editor

Related News