ਗੁਰਦਾਸਪੁਰ ਬਾਈਪਾਸ ''ਤੇ ਵਾਪਰਿਆ ਭਿਆਨਕ ਹਾਦਸਾ, ਉੱਜੜੇ ਤਿੰਨ ਪਰਿਵਾਰ
Tuesday, Mar 20, 2018 - 07:32 PM (IST)

ਗੁਰਦਾਸਪੁਰ (ਚਾਵਲਾ, ਦੀਪਕ) : ਗੁਰਦਾਸਪੁਰ ਬਾਈਪਾਸ 'ਤੇ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ 'ਚ 3 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸਾ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਨਾਲ ਵਾਪਰਿਆ ਦੱਸਿਆ ਜਾ ਰਿਹਾ ਹੈ।
ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਮੋਟਰਸਾਈਕਲਾਂ ਦੇ ਪਰਖੱਚੇ ਤੱਕ ਉੱਡ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ 'ਚ ਦਾਖਲ ਕਰਵਾਇਆ।
ਪੁਲਸ ਮੁਤਾਬਕ ਤਿੰਨਾਂ ਮ੍ਰਿਤਕਾਂ ਦੀ ਉਮਰ 25-26 ਸਾਲ ਦੇ ਕਰੀਬ ਹੈ, ਜਿਨ੍ਹਾਂ ਦੀ ਪਛਾਣ ਅਮਨਦੀਪ ਸਿੰਘ, ਜਰਨੈਲ ਸਿੰਘ ਤੇ ਬਲਰਾਜ ਸਿੰਘ ਵਜੋਂ ਹੋਈ ਹੈ। ਪੁਲਸ ਨੇ ਪੋਸਟਮਾਰਟਮ ਉਪਰੰਤ ਲਾਸ਼ਾਂ ਨੂੰ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਹੈ।