ਭਿਆਨਕ ਹਾਦਸਾ, ਕਾਰ ਸਵਾਰਾਂ ਨੇ ਮੋਟਰਸਾਈਕਲ ''ਤੇ ਜਾ ਰਹੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ

Wednesday, Jun 19, 2024 - 11:56 AM (IST)

ਭਿਆਨਕ ਹਾਦਸਾ, ਕਾਰ ਸਵਾਰਾਂ ਨੇ ਮੋਟਰਸਾਈਕਲ ''ਤੇ ਜਾ ਰਹੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ

ਜੈਤੋ (ਜਿੰਦਲ/ਲਵਿਸ਼) : ਚੌਵੀ ਘੰਟੇ ਮਨੁੱਖਤਾ ਦੀ ਸੇਵਾ 'ਚ ਸਮਰਪਿਤ ਇਲਾਕੇ ਦੀ ਸਮਾਜ ਸੇਵੀ ਸੰਸਥਾ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋ ਦੇ ਪ੍ਰਧਾਨ ਮੀਤ ਸਿੰਘ ਮੀਤਾ ਨੂੰ ਇਕ ਰਾਹਗੀਰ ਲਖਵੀਰ ਸਿੰਘ ਬਰਾੜ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਬਠਿੰਡਾ ਰੋਡ 'ਤੇ ਸਥਿਤ ਪਿੰਡ ਚੰਦਭਾਨ ਦੇ ਨਜ਼ਦੀਕ ਪੈਟਰੋਲ ਪੰਪ ਦੇ ਨੇੜੇ ਇੱਕ ਮੋਟਰਸਾਈਕਲ ਤੇ ਦੋ ਨੌਜਵਾਨ ਬਠਿੰਡਾ ਵੱਲ ਜਾ ਰਹੇ ਸਨ। ਅਚਾਨਕ ਪਿੱਛੋਂ ਤੇਜ਼ ਰਫ਼ਤਾਰ ਕਾਰ ਸਵਾਰ ਨੇ ਮੋਟਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਅਤੇ ਕਾਰ ਭਜਾਕੇ ਮੌਕੇ ਤੋਂ ਫ਼ਰਾਰ ਹੋ ਗਿਆ। ਮੋਟਰਸਾਈਕਲ ਸਵਾਰ ਆਦਮੀ ਸੜਕ ਉੱਤੇ ਡਿੱਗ ਗਿਆ ਅਤੇ ਗੰਭੀਰ ਜ਼ਖ਼ਮੀ ਹੋ ਗਿਆ। 

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੜ੍ਹਦੀਕਲਾ ਵੈੱਲਫੇਅਰ ਸੇਵਾ ਸੁਸਾਇਟੀ ਜੈਤੋ ਦੇ ਪ੍ਰਧਾਨ ਮੀਤ ਸਿੰਘ ਮੀਤਾ ਆਪਣੇ ਟੀਮ ਮੈਂਬਰਾ ਗੋਰਾ ਔਲਖ, ਬੱਬੂ ਮਾਲੜਾ ਆਦਿ ਨੂੰ ਨਾਲ ਲੈ ਕੇ ਤੁਰੰਤ ਹੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਗਏ ਅਤੇ ਸੂਚਨਾ ਦੇਣ ਵਾਲੇ ਲਖਵੀਰ ਸਿੰਘ ਚੰਦਭਾਨ ਦੀ ਮੱਦਦ ਨਾਲ ਗੰਭੀਰ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਚੁੱਕ ਕੇ ਸਿਵਲ ਹਸਪਤਾਲ ਗੋਨਿਆਣਾ ਵਿਖੇ ਭਰਤੀ ਕਰਵਾਇਆ ਗਿਆ। ਇਨ੍ਹਾਂ ਗੰਭੀਰ ਜ਼ਖ਼ਮੀ ਨੌਜਵਾਨਾ ਦੀ ਪਹਿਚਾਣ ਗੁਰਚਰਨ ਸਿੰਘ (40ਸਾਲ) ਸਪੁੱਤਰ ਜਗਤਾਰ ਸਿੰਘ ਵਾਸੀ ਬਠਿੰਡਾ ਅਤੇ ਚੰਦ ਸਿੰਘ (38ਸਾਲ) ਸਪੁੱਤਰ ਨਰਾਇਣ ਸਿੰਘ ਵਾਸੀ ਬਠਿੰਡਾ ਵਜੋਂ ਹੋਈ। 


author

Gurminder Singh

Content Editor

Related News