ਦਿਲ ਕੰਬਾਉਣ ਵਾਲੇ ਹਾਦਸੇ ’ਚ ਮੁਕਤਸਰ ਦੇ ਜਸਕੀਰਤ ਦੀ ਮੌਤ, ਟੋਟੇ-ਟੋਟੇ ਹੋਈ ਕਾਰ

Saturday, Nov 27, 2021 - 06:36 PM (IST)

ਦਿਲ ਕੰਬਾਉਣ ਵਾਲੇ ਹਾਦਸੇ ’ਚ ਮੁਕਤਸਰ ਦੇ ਜਸਕੀਰਤ ਦੀ ਮੌਤ, ਟੋਟੇ-ਟੋਟੇ ਹੋਈ ਕਾਰ

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) : ਪੁਲਸ ਥਾਣਾ ਲੱਖੇਵਾਲੀ ਅਧੀਨ ਆਉਂਦੇ ਪਿੰਡ ਚਿੱਬੜਾਂ ਵਾਲੀ ਨੇੜੇ ਬੀਤੀ ਰਾਤ ਵਾਪਰੇ ਇਕ ਦਿਲ ਕੰਬਾਅ ਦੇਣ ਵਾਲੇ ਹਾਦਸੇ ਦੌਰਾਨ ਪਿੰਡ ਚੱਕ ਸ਼ੇਰੇਵਾਲਾ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਸਕੀਰਤ ਸਿੰਘ ਪੁੱਤਰ ਦਿਲਬਾਗ ਸਿੰਘ (24 ਸਾਲ) ਵਾਸੀ ਚੱਕ ਸ਼ੇਰੇਵਾਲਾ ਰਾਤ ਵੇਲੇ ਪੀ ਬੀ 30 ਵਾਈ 1218 ਕਾਰ ’ਤੇ ਸ੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਚੱਕ ਸ਼ੇਰੇਵਾਲਾ ਨੂੰ ਆ ਰਿਹਾ ਸੀ। ਇਸ ਦੌਰਾਨ ਅਚਾਨਕ ਕਾਰ ਕਿੱਕਰ ਦੇ ਦਰਖ਼ਤ ਨਾਲ ਜਾ ਟਕਰਾਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ।‌

ਇਹ ਵੀ ਪੜ੍ਹੋ : ਦੋ ਦਿਨ ਬਾਅਦ ਸੀ ਧੀ ਦਾ ਵਿਆਹ, ਵਾਪਰੀ ਘਟਨਾ ਨੇ ਪਰਿਵਾਰ ਦਾ ਕੱਢਿਆ ਤਰਾਹ

PunjabKesari

ਇਹ ਹਾਦਸਾ ਰਾਤ ਨੂੰ ਕਰੀਬ 8.30 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਹਾਦਸਾ ਤੋਂ ਬਾਅਦ ਨੌਜਵਾਨ ਜਸਕੀਰਤ ਸਿੰਘ ਦੇ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਸਕੀਰਤ ਦੀਆਂ ਲੱਤਾਂ-ਬਾਹਾਂ ਟੁੱਟ ਗਈਆਂ ਸਨ ਅਤੇ ਧੌਣ ਦਾ ਮਣਕਾ ਵੀ ਟੁੱਟ ਗਿਆ ਸੀ। ਜਸਕੀਰਤ ਮਾਪਿਆਂ ਦਾ ਇਕਲੌਤਾ ਪੁੱਤ ਸੀ ਅਤੇ ਅਜੇ ਉਸ ਦਾ ਵਿਆਹ ਨਹੀਂ ਹੋਇਆ ਸੀ। ਜਸਕੀਰਤ ਦਾ ਸਸਕਾਰ ਅੱਜ ਪਿੰਡ ਚੱਕ ਸ਼ੇਰੇਵਾਲਾ ਵਿਖੇ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਪਰਾਈ ਜਨਾਨੀ ਦੇ ਚੱਕਰ ਨੇ ਉਜਾੜਿਆ ਪਰਿਵਾਰ, ਉਹ ਹੋਇਆ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News