ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

Monday, May 06, 2024 - 05:22 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਸਥਿਤ ਪ੍ਰਗਟ ਸਾਹਿਬ ਗੁਰਦੁਆਰਾ ਸਾਹਿਬ ਕੋਲ ਮੋਟਰ ਸਾਈਕਲ ਸਵਾਰ ਦਾ ਐਕਸੀਡੈਂਟ ਹੋ ਗਿਆ, ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਚਿਮਨ ਵਾਸੀ ਪਿੰਡ ਛਾਂਗਾ ਰਾਏ ਜੋ ਟੇਲਰਿੰਗ ਦਾ ਕੰਮ ਕਰਦਾ ਸੀ, ਬੀਤੇ ਐਤਵਾਰ ਦੀ ਦੇਰ ਸ਼ਾਮ ਨੂੰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਧਰੇ ਜਾ ਰਿਹਾ ਸੀ ਤਾਂ ਉਸ ਦਾ ਫਿਰੋਜ਼ਪੁਰ ਫਾਜ਼ਿਲਕਾ ਰੋਡ 'ਤੇ ਸਥਿਤ ਪ੍ਰਗਟ ਸਾਹਿਬ ਗੁਰਦੁਆਰਾ ਸਾਹਿਬ ਦੇ ਕੋਲ ਐਕਸੀਡੈਂਟ ਹੋ ਗਿਆ ਜਿਸ ਨੂੰ ਇਲਾਜ ਲਈ ਗੁਰੂਹਰਸਹਾਏ ਸ਼ਹਿਰ ਦੇ ਹਸਪਤਾਲ ਵਿਚ ਲਿਆਂਦਾ ਗਿਆ।

ਇਸ ਦੌਰਾਨ ਉਸਦੀ ਖਰਾਬ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਪਰ ਰਸਤੇ ਵਿਚ ਹੀ ਉਸਦੀ ਮੌਤ ਹੋ ਗਈ। ਮ੍ਰਿਤਕ ਸੁਖਵਿੰਦਰ ਸਿੰਘ ਦਾ ਐਕਸੀਡੈਂਟ ਕਿਸ ਚੀਜ਼ ਨਾਲ ਹੋਇਆ ਜਾਂ ਕਿਸੇ ਪ੍ਰਕਾਰ ਦੀ ਕੋਈ ਹੋਰ ਘਟਨਾ ਵਾਪਰੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ।


author

Gurminder Singh

Content Editor

Related News