ਭਿਆਨਕ ਹਾਦਸੇ ਨੇ ਖੋਹ ਲਈਆਂ ਖ਼ੁਸ਼ੀਆਂ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

Wednesday, Aug 10, 2022 - 02:25 PM (IST)

ਭਿਆਨਕ ਹਾਦਸੇ ਨੇ ਖੋਹ ਲਈਆਂ ਖ਼ੁਸ਼ੀਆਂ, ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਹੰਬੜਾਂ (ਜ.ਬ./ਸਤਨਾਮ) : ਇੱਥੋਂ ਨੇੜਲੇ ਪਿੰਡ ਬੀਰਮੀ ’ਚ ਲੁਧਿਆਣਾ-ਸਿੱਧਵਾਂਬੇਟ ਮੇਨ ਰੋਡ ’ਤੇ ਬੀਤੀ ਰਾਤ ਅਣਪਛਾਤੇ ਵਾਹਨ ਅਤੇ ਸਪਲੈਂਡਰ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਨੌਜਵਾਨ 2 ਭੈਣਾ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ 2 ਨੌਜਵਾਨ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਲੁਧਿਆਣਾ ਸਿੱਧਵਾਂਬੇਟ ਮੇਨ ਸੜਕ ਤੋਂ ਆਪਣੇ ਪਿੰਡ ਬੀਰਮੀ ਨੂੰ ਮੁੜਨ ਲੱਗੇ ਤਾਂ ਅਚਾਨਕ ਪਿੱਛੋਂ ਆ ਰਹੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਰੱਖੜੀ ਬਨਵਾਉਣ ਜਾ ਰਹੇ ਇਕਲੌਤੇ ਭਰਾ ਦੀ ਹਾਦਸੇ ’ਚ ਮੌਤ, ਵੀਰ ਦੀ ਉਡੀਕ ਕਰਦੀ ਰਹਿ ਗਈ ਭੈਣ

ਇਸ ਹਾਦਸੇ ਦੌਰਾਨ ਇਕ ਨੌਜਵਾਨ ਸੁਖਦੀਪ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਬੀਰਮੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਬਲਜੀਤ ਸਿੰਘ ਵਾਸੀ ਬੀਰਮੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹੰਬੜਾਂ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਮੋਟਰਸਾਈਕਲ ਨੂੰ ਫੇਟ ਮਾਰਨ ਵਾਲਾ ਵਾਹਨ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਦੇ ਲੋਕਾਂ ਦੇ ਦੱਸਣ ਮੁਤਾਬਕ ਮ੍ਰਿਤਕ ਸੁਖਦੀਪ ਸਿੰਘ 2 ਭੈਣਾ ਦਾ ਇਕਲੌਤਾ ਭਰਾ ਸੀ।

ਇਹ ਵੀ ਪੜ੍ਹੋ :  ਦੋ ਧੀਆਂ ਤੋਂ ਬਾਅਦ ਫਿਰ ਧੀ ਨੇ ਲਿਆ ਜਨਮ, ਮਾਂ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News