ਭੋਗਪੁਰ ਨੇੜੇ ਭਿਆਨਕ ਹਾਦਸਾ, ਇਕ ਨੌਜਵਾਨ ਦੀ ਮੌਤ

Wednesday, Jan 16, 2019 - 02:16 PM (IST)

ਭੋਗਪੁਰ ਨੇੜੇ ਭਿਆਨਕ ਹਾਦਸਾ, ਇਕ ਨੌਜਵਾਨ ਦੀ ਮੌਤ

ਭੋਗਪੁਰ (ਸੂਰੀ) : ਭੋਗਪੁਰ ਸ਼ਹਿਰ ਦੇ ਵਾਰਡ ਡੱਲੀ ਨੇੜੇ ਕੌਮੀ ਸ਼ਾਹ ਮਾਰਗ 'ਤੇ ਬੁੱਧਵਾਰ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਕੱਤਰ ਜਾਣਕਾਰੀ ਅਨੁਸਾਰ ਇਕ ਮਰੂਤੀ ਜ਼ੈਨ ਕਾਰ ਜਲੰਧਰ ਵੱਲੋਂ ਭੋਗਪੁਰ ਵੱਲ ਆ ਰਹੀ ਸੀ ਜਦੋਂ ਇਹ ਕਾਰ ਚਾਲਕ ਭੋਗਪੁਰ ਨੇੜਲੇ ਪਿੰਡ ਡੱਲੀ ਦੇ ਚੌਕ ਕੋਲ ਪੁੱਜੀ ਤਾਂ ਅੱਗੇ ਜਾ ਰਹੇ ਟਰੱਕ ਨੂੰ ਸੱਜੇ ਪਾਸੇ ਦੀ ਬਜਾਏ ਖੱਬੇ ਪਾਸੇ ਤੋਂ ਓਵਰਟੇਕ ਕਰ ਰਹੇ ਸੀ ਤਾਂ ਭੋਗਪੁਰ ਵੱਲੋਂ ਉਲਟ ਦਿਸ਼ਾ ਤੋਂ ਆ ਰਹੇ ਇਕ ਮੋਟਰਸਾਇਕਲ ਅਤੇ ਕਾਰ ਵਿਚਲੇ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਮੋਟਸਾਇਕਲ ਨਾਲ ਟਕਰਾਉਣ ਤੋਂ ਬਾਅਦ ਡਵਾਈਡਰ ਟੱਪ ਕੇ ਸੜਕੇ ਦੇ ਦੂਸਰੇ ਪਾਸੇ ਜਾ ਰੁੱਕੀ। 
ਹਾਦਸੇ 'ਚ ਮੋਟਰਸਾਇਕਲ ਸਵਾਰ ਦੋ ਆਦਮੀ ਦਿਲਰਾਜ ਸਿੰਘ ਪੁੱਤਰ ਗੁਰਵੀਰ ਸਿੰਘ ਵਾਸੀ ਪਿੰਡ ਚੱਕ ਝੰਡੂ ਅਤੇ ਦੇਬੀ ਪੁੱਤਰ ਸਰਦੂਲ ਸਿੰਘ ਵਾਸੀ ਕਿੰਗਰਾ ਚੋਅ ਵਾਲਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜ਼ਖਮੀਆ ਨੂੰ ਭੋਗਪੁਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਦੇਬੀ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਕਾਲਾ ਬੱਕਰਾ ਭੇਜ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਖਮੀ ਦਿਲਰਾਜ ਸਿੰਘ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਭੇਜਿਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਧਰ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੇ ਮੁਖੀ ਨਰੇਸ਼ ਜੋਸ਼ੀ ਪੁਲਸ ਪਾਰਟੀ ਨਾਲ ਹਾਦਸੇ ਵਾਲੀ ਥਾਂ 'ਤੇ ਪੁੱਜ ਗਏ
ਅਤੇ ਹਾਦਸੇ ਵਿਚ ਨੁਕਸਾਨੀਆ ਵੱਡੀਆਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


author

Gurminder Singh

Content Editor

Related News