ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਭਰੀ ਜਵਾਨੀ ''ਚ ਜਹਾਨੋਂ ਤੁਰ ਗਿਆ ਪੁੱਤ
Friday, Sep 11, 2020 - 06:24 PM (IST)
ਤਪਾ ਮੰਡੀ (ਸ਼ਾਮ, ਗਰਗ) : ਸਥਾਨਕ ਮੰਡੀ ਦਾ ਇਕ ਨੌਜਵਾਨ ਜੋ ਡਿਊਟੀ ਕਰਕੇ ਘਰ ਵਾਪਸ ਆ ਰਿਹਾ ਸੀ ਦਾ ਮੋਟਰਸਾਇਕਲ ਦਰਖਤ ਨਾਲ ਟਕਰਾਅ ਗਿਆ, ਜਿਸ ਕਾਰਣ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪ੍ਰਵੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਵਾਰਡ ਨੰਬਰ 4 ਤਪਾ ਪਿੰਡ ਕਾਹਨੇਕੇ ਵਿਖੇ ਗੈਸ ਏਜੰਸ਼ੀ 'ਚ ਨੌਕਰੀ ਕਰਦਾ ਸੀ। ਰਾਤ ਲਗਭਗ 9 ਵਜੇ ਦੇ ਕਰੀਬ ਜਦੋਂ ਉਹ ਮੋਟਰਸਾਇਕਲ 'ਤੇ ਸਵਾਰ ਹੋ ਕੇ ਸ਼ਹਿਰ ਵੱਲ ਆ ਰਿਹਾ ਸੀ ਤਾਂ ਰਸਤੇ 'ਚ ਮੋਟਰਸਾਇਕਲ ਦਾ ਸੰਤੁਲਨ ਵਿਗੜਨ ਕਾਰਣ ਬੇਕਾਬੂ ਹੋ ਕੇ ਦਰਖਤ ਨਾਲ ਟਕਰਾਕੇ ਸਿਰ ਸੜਕ 'ਤੇ ਵੱਜਣ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਬਰਨਾਲਾ ਭਰਤੀ ਕਰਵਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਪ੍ਰਵੇਸ਼ ਨੂੰ ਪਟਿਆਲਾ ਰੈਫਰ ਕਰ ਦਿੱਤਾ ਪਰ ਜ਼ਖਮਾਂ ਦੀ ਤਾਬ ਨਾ ਝੱਲਦੈ ਹੋਏ ਉਹ ਦਮ ਤੋੜ ਗਿਆ।
ਇਹ ਵੀ ਪੜ੍ਹੋ : ਲੁਟੇਰਿਆਂ ਨੂੰ ਦਿਨੇ ਤਾਰੇ ਦਿਖਾਉਣ ਵਾਲੀ ਜਲੰਧਰ ਦੀ ਕੁਸਮ ਲਈ ਸਿਮਰਜੀਤ ਬੈਂਸ ਦਾ ਵੱਡਾ ਐਲਾਨ
ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰ ਅਤੇ ਦੋਸਤ-ਮਿੱਤਰ ਘਟਨਾ ਸਥਾਨ 'ਤੇ ਪਹੁੰਚ ਗਏ। ਪੁਲਸ ਨੇ ਮ੍ਰਿਤਕ ਦੇ ਪਿਤਾ ਜਗਦੀਸ਼ ਰਾਏ ਪੁੱਤਰ ਕਪੂਰ ਚੰਦ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ। ਮ੍ਰਿਤਕ ਅਪਣੇ ਪਿੱਛੇ ਮਾਤਾ, ਪਿਤਾ ਭਰਾ ਅਤੇ 2 ਭੈਣਾਂ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ : ਧੀ ਦੇ ਪ੍ਰੇਮ ਵਿਆਹ ਤੋਂ ਖਫ਼ਾ ਹੋ ਆਪੇ ਤੋਂ ਬਾਹਰ ਹੋਇਆ ਪਰਿਵਾਰ, ਨਵ-ਵਿਆਹੇ ਜੋੜੇ ਨਾਲ ਕਰ ਦਿੱਤੀ ਵੱਡੀ ਵਾਰਦਾਤ