ਸੜਕ ਹਾਦਸੇ ''ਚ 24 ਸਾਲਾ ਨੌਜਵਾਨ ਦੀ ਮੌਤ

Wednesday, Nov 18, 2020 - 02:32 PM (IST)

ਸੜਕ ਹਾਦਸੇ ''ਚ 24 ਸਾਲਾ ਨੌਜਵਾਨ ਦੀ ਮੌਤ

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਦੇ ਇਲਾਕੇ ਤਲਵੰਡੀ ਨੇਪਾਲਾ ਮੇਨ ਹਾਈਵੇ 'ਤੇ ਵਾਪਰੇ ਸੜਕ ਹਾਦਸੇ ਵਿਚ 24 ਸਾਲਾ ਹਰਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸਦਾ ਸਾਥੀ ਜਸਵਿੰਦਰ ਸਿੰਘ ਜ਼ਖਮੀ ਹੋ ਗਿਆ ਸੀ, ਜਿਸਨੂੰ ਇਲਾਜ ਲਈ ਅਮਨਦੀਪ ਹਸਤਪਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਨੂੰ ਲੈ ਕੇ ਥਾਣਾ ਮਖੂ ਦੀ ਪੁਲਸ ਨੇ ਸ਼ਿਕਾਇਤਕਰਤਾ ਮੁਦੱਈ ਇੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਵੱਡੇ ਸਭਰਾਹ, ਜ਼ਿਲ੍ਹਾ ਤਰਨਤਾਰਨ ਦੇ ਬਿਆਨਾਂ 'ਤੇ ਟਰੱਕ ਡਰਾਈਵਰ ਗੁਰਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਘੁੱਦੂ ਵਾਲਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਇੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਜਦੋਂ ਉਸਦਾ ਬੇਟਾ ਹਰਵਿੰਦਰ ਸਿੰਘ ਅਤੇ ਉਸਦਾ ਗੁਆਂਢੀ ਜਸਵਿੰਦਰ ਸਿੰਘ ਮੋਟਰਸਾਈਕਲ 'ਤੇ ਜਾ ਰਹੇ ਸੀ ਤਾਂ ਤਲਵੰਡੀ ਨੇਪਾਲਾਂ ਮੇਨ ਹਾਈਵੇ 'ਤੇ ਇਕ ਲਾਪਰਵਾਹੀ ਅਤੇ ਤੇਜ਼ ਰਫਤਾਰ ਨਾਲ ਜਾਂਦੇ ਟਰੱਕ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨਾਲ ਹਾਦਸਾ ਕਰ ਦਿੱਤਾ, ਜਿਸ ਵਿਚ ਹਰਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਜਸਵਿੰਦਰ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜਦ ਡਰਾਈਵਰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।


author

Gurminder Singh

Content Editor

Related News