ਚੰਡੀਗੜ੍ਹ-ਲੁਧਿਆਣਾ ਮਾਰਗ ''ਤੇ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

Friday, Feb 19, 2021 - 01:40 PM (IST)

ਚੰਡੀਗੜ੍ਹ-ਲੁਧਿਆਣਾ ਮਾਰਗ ''ਤੇ ਵਾਪਰਿਆ ਭਿਆਨਕ ਹਾਦਸਾ, ਦੋ ਨੌਜਵਾਨਾਂ ਦੀ ਮੌਤ

ਕੁਹਾੜਾ (ਜਗਰੂਪ) - ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਕੁਹਾੜਾ ਨੇੜੇ ਬੱਜਰੀ ਦੇ ਭਰੇ ਟਿੱਪਰ ਹੇਠਾਂ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਪਿੰਡ ਉਪਲਾਂ ਅਤੇ ਚੱਕ ਸਰਵਣਨਾਥ ਦੇ ਸਨ। ਇਸ ਹਾਦਸੇ ਵਿਚ ਜਿੱਥੇ ਦੋ ਨੌਜਵਾਨਾਂ ਦੀ ਮੌਤ ਹੋ ਗਈ, ਉਥੇ ਹੀ ਇਕ ਨੌਜਵਾਨ ਗੰਭੀਰ ਜ਼ਖਮੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਵਿੰਦਰ ਸਿੰਘ (34) ਅਤੇ ਮਨਿੰਦਰਜੀਤ ਸਿੰਘ (24) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗੁਰਲਾਲ ਭਲਵਾਨ ਕਤਲ ਮਾਮਲੇ ’ਚ ਮੁੱਖ ਮੰਤਰੀ ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਥਾਣਾ ਕੂੰਮਕਲਾਂ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪਤੰਗ ਉਡਾਉਂਦੇ ਵਾਪਰਿਆ ਹਾਦਸਾ, ਦੇਖਦੇ ਹੀ ਦੇਖਦੇ ਮੌਤ ਦੇ ਮੂੰਹ ਵਿਚ ਚਲਾ ਗਿਆ ਇਕਲੌਤਾ ਪੁੱਤ

 

 


author

Gurminder Singh

Content Editor

Related News