ਲੁਧਿਆਣਾ ''ਚ ਵੱਡਾ ਹਾਦਸਾ, ਤਿੰਨ ਨੌਜਵਾਨ ਦੋਸਤਾਂ ਦੀ ਮੌਤ (ਤਸਵੀਰਾਂ)

Saturday, Mar 13, 2021 - 06:56 PM (IST)

ਲੁਧਿਆਣਾ ''ਚ ਵੱਡਾ ਹਾਦਸਾ, ਤਿੰਨ ਨੌਜਵਾਨ ਦੋਸਤਾਂ ਦੀ ਮੌਤ (ਤਸਵੀਰਾਂ)

ਲੁਧਿਆਣਾ (ਮਹੇਸ਼) : ਲੁਧਿਆਣਾ-ਜਲੰਧਰ ਮੁੱਖ ਮਾਰਗ 'ਤੇ ਬੀਤੀ ਅੱਧੀ ਰਾਤ ਵਾਪਰੇ ਦਿਲ ਕੰਬਾਅ ਦੇਣ ਵਾਲੇ ਹਾਦਸੇ ਵਿਚ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਹਾਰਡੀ ਵਰਲਡ ਨੇੜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਸੰਜੀਵ ਕੁਮਾਰ (35) ਆਪਣੇ ਦੋਸਤਾਂ ਨਾਲ ਹਾਰਡੀ ਵਰਲਡ ਨੇੜੇ ਕਾਰ 'ਤੇ ਜਾ ਰਿਹਾ ਸੀ ਕਿ ਉੱਥੇ ਇਕ ਟਰਾਲੇ ਨੇ ਉਨ੍ਹਾਂ ਦੀ ਕਾਰ ਨੂੰ ਆਪਣੇ ਲਪੇਟ ਵਿਚ ਲੈ ਲਿਆ। ਤਿੰਨਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੰਜੀਵ ਕੁਮਾਰ (35), ਅਰੁਣ ਕੁਮਾਰ (22) ਅਤੇ ਕਿਸ਼ਨ (22) ਲੁਧਿਆਣਾ ਛੋਟੀ ਹੇਬਾਵਾਲ ਰਿਸ਼ੀ ਨਗਰ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ : ਪਟਿਆਲਾ ਦੇ ਡੀ. ਐੱਸ. ਪੀ. ਖ਼ਿਲਾਫ਼ ਪੁਲਸ ਨੇ ਦਰਜ ਕੀਤਾ ਪਰਚਾ, ਜਾਣੋ ਕੀ ਹੈ ਪੂਰਾ ਮਾਮਲਾ 

PunjabKesari

ਜਾਣਕਾਰੀ ਅਨੁਸਾਰ 3 ਦੋਸਤ ਮਾਰੂਤੀ ਕਾਰ ਵਿਚ ਸਵਾਰ ਹੋ ਕੇ ਜਲੰਧਰ ਵੱਲ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਸੰਜੀਵ ਆਪਣੀ ਸੱਸ ਦਾ ਹਾਲ ਪੁੱਛਣ ਲਈ ਜਲੰਧਰ ਦੋਸਤਾਂ ਨਾਲ ਆ ਰਿਹਾ ਸੀ। ਪਿੱਛੇ ਦੂਜੀ ਗੱਡੀ ਵਿਚ ਉਸ ਦਾ ਭਰਾ ਅਜੇ 4 ਲੋਕਾਂ ਨਾਲ ਆ ਰਿਹਾ ਸੀ। ਇਸ ਦੌਰਾਨ ਜਦੋਂ ਸੰਜੀਵ ਦੀ ਕਾਰ ਹਾਰਡੀ ਵਰਲਡ ਨੇੜੇ ਪਹੁੰਚੀ ਤਾਂ ਕਾਰ ਦਾ ਪੈਟਰੋਲ ਖ਼ਤਮ ਹੋ ਗਿਆ, ਜਿਸ ਤੋਂ ਬਾਅਦ ਤਿੰਨੇ ਕਾਰ ਨੂੰ ਧੱਕਾ ਲਗਾ ਰਹੇ ਸਨ।

PunjabKesari

ਇਸ ਦੌਰਾਨ ਪਿੱਛੋਂ ਆ ਰਹੇ ਟਰਾਲੇ ਨੇ ਤਿੰਨਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਮੌਕੇ 'ਤੇ ਹੀ ਤਿੰਨਾਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਤੱਖ ਦਰਸ਼ੀਆਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। 

ਇਹ ਵੀ ਪੜ੍ਹੋ : ਮਖੂ ’ਚ ਵੱਡੀ ਵਾਰਦਾਤ, ਕਿਰਾਏ ’ਤੇ ਕਾਰ ਲਿਜਾ ਕੇ ਬੇਰਹਿਮੀ ਨਾਲ ਡਰਾਇਵਰ ਦਾ ਕਤਲ

PunjabKesari

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

Gurminder Singh

Content Editor

Related News