ਸੰਦੌੜ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਪਰਿਵਾਰ, ਭਰੀ ਜਵਾਨੀ ’ਚ ਦੋ ਨੌਜਵਾਨਾਂ ਦੀ ਮੌਤ

Saturday, May 01, 2021 - 07:35 PM (IST)

ਸੰਦੌੜ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਪਰਿਵਾਰ, ਭਰੀ ਜਵਾਨੀ ’ਚ ਦੋ ਨੌਜਵਾਨਾਂ ਦੀ ਮੌਤ

ਸੰਦੌੜ (ਰਿਖੀ) : ਬੀਤੀ ਰਾਤ ਨਜ਼ਦੀਕੀ ਪਿੰਡ ਮਾਣਕੀ ਅਤੇ ਖ਼ੁਰਦ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਭਿਆਨਕ ਹਾਦਸੇ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਕਾਰ ਸਵਾਰ ਵਿਅਕਤੀ ਵੀ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਪੁਲਸ ਥਾਣਾ ਸੰਦੌੜ ਵੱਲੋਂ ਦਰਜ ਕੀਤੇ ਗਏ ਮਾਮਲੇ ਵਿਚ ਮ੍ਰਿਤਕ ਦੇ ਚਾਚੇ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਕਾਰ ਚਾਲਕ ਸੁਖਵੀਰ ਸਿੰਘ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਕੋਲ ਲਿਖਾਏ ਬਿਆਨਾਂ ਅਨੁਸਾਰ ਹਾਦਸੇ ਵਿਚ ਮਾਰੇ ਗਏ ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਦੀਪ ਸਿੰਘ (22) ਪੁੱਤਰ ਬਲਬੀਰ ਸਿੰਘ ਅਤੇ ਰਾਜਿੰਦਰ ਸਿੰਘ (23) ਪੁੱਤਰ ਰਣਧੀਰ ਸਿੰਘ ਦੋਵੇਂ ਵਾਸੀ ਕਸਬਾ ਭੁਰਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਲੋਪੋਕੇ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਘਰ ਅੰਦਰ ਵੜ ਕੇ ਗੋਲ਼ੀਆਂ ਨਾਲ ਭੁੰਨਿਆ ਨੌਜਵਾਨ

PunjabKesari

ਮ੍ਰਿਤਕ ਦੋਵੇਂ ਨੌਜਵਾਨ ਇਕ ਨਿੱਜੀ ਫ਼ੈਕਟਰੀ ਵਿਚ ਕੰਮ ਕਰਦੇ ਸਨ ਅਤੇ ਕੰਮ ਤੋਂ ਬਾਅਦ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਕਸਬਾ ਭੁਰਾਲ ਜਾ ਰਹੇ ਸਨ ਤਾਂ ਰਸਤੇ ਵਿਚ ਪਿੰਡ ਮਾਣਕੀ ਨਜ਼ਦੀਕ ਸਾਹਮਣੇ ਤੋਂ ਆ ਰਹੀ ਆਲਟੋ ਕਾਰ ਨਾਲ ਟੱਕਰ ਹੋਣ ਕਾਰਨ  ਇਹ ਹਾਦਸਾ ਵਾਪਰ ਗਿਆ। ਮੁਦਈ ਵੱਲੋਂ ਪੁਲਸ ਨੂੰ ਲਿਖਵਾਏ ਬਿਆਨਾਂ ਅਨੁਸਾਰ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਸੀ। ਇਸ ਹਾਦਸੇ ਵਿਚ ਬੁਰੀ ਤਰ੍ਹਾਂ ਪਲਟੀ ਕਾਰ ਦਾ ਚਾਲਕ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ ਜੋ ਅਜੇ ਵੀ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਦਾਲਤ ਵਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਫਾਈਲ ਬੰਦ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News