ਗੜ੍ਹਸ਼ੰਕਰ ’ਚ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ, ਇੰਝ ਆਈ ਮੌਤ ਸੋਚਿਆ ਨਾ ਸੀ

Sunday, Nov 28, 2021 - 08:38 PM (IST)

ਗੜ੍ਹਸ਼ੰਕਰ ’ਚ ਵਾਪਰੇ ਹਾਦਸੇ ’ਚ ਨੌਜਵਾਨ ਦੀ ਮੌਤ, ਇੰਝ ਆਈ ਮੌਤ ਸੋਚਿਆ ਨਾ ਸੀ

ਗੜ੍ਹਸ਼ੰਕਰ (ਸੰਜੀਵ ਕੁਮਾਰ) : ਦਿਨੋ-ਦੀਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀਆਂ ਕੀਮਤੀ ਜਾਨਾਂ ਨਿਗਲ ਰਹੇ ਹਨ, ਅਜਿਹਾ ਹੀ ਇਕ ਹੋਰ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ। ਜਿੱਥੇ ਨੰਗਲ ਰੋਡ ’ਤੇ ਅੱਜ ਸਵੇਰੇ ਰੇਤ ਨਾਲ ਭਰੇ ਇਕ ਟਿੱਪਰ ਅਤੇ ਟਰੈਕਟਰ-ਟਰਾਲੀ ਦਰਮਿਆਨ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਵਜੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਧੰਜਲ ਜ਼ਿਲ੍ਹਾ ਕਪੂਰਥਲਾ ਰਾਹੋਂ ਤੋਂ ਆਪਣੇ ਟਰੈਕਟਰ ਟਰਾਲੀ ਰਾਹੀਂ ਪਰਾਲੀ ਲੈ ਕੇ ਹਿਮਾਚਲ ਵਾਲੇ ਪਾਸੇ ਜਾ ਰਿਹਾ ਸੀ।

ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ ’ਚ ਮੁਕਤਸਰ ਦੇ ਜਸਕੀਰਤ ਦੀ ਮੌਤ, ਟੋਟੇ-ਟੋਟੇ ਹੋਈ ਕਾਰ

ਇਸ ਦੌਰਾਨ ਜਦੋਂ ਉਹ ਗੜ੍ਹਸ਼ੰਕਰ ਨੰਗਲ ਰੋੜ ’ਤੇ ਸਥਿਤ ਪਿੰਡ-ਸ਼ਾਹਪੁਰ ਨੇੜੇ ਪਹੁੰਚਿਆ ਤਾਂ ਉਥੇ ਪੰਜਾਬੀ ਢਾਬੇ ਤੋਂ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੜ੍ਹੀ ਮੱਟੋ ਟਰੈਕਟਰ ’ਤੇ ਚੜ੍ਹ ਗਿਆ। ਇਸ ਦੌਰਾਨ ਨੰਗਲ ਵਾਲੇ ਪਾਸਿਉਂ ਤੇਜ਼ ਰਫਤਾਰ ਨਾਲ ਆ ਰਹੇ ਰੇਤ ਨਾਲ ਭਰੇ ਟਿੱਪਰ ਨੇ ਪਹਿਲਾਂ ਦੁੱਧ ਲੈ ਕੇ ਜਾ ਰਹੇ ਛੋਟੇ ਹਾਥੀ ਨੂੰ ਟੱਕਰ ਮਾਰੀ ਫਿਰ ਟਰਾਲੀ ਨਾਲ ਟਕਰਾ ਗਿਆ। ਇਸ ਟੱਕਰ ਵਿਚ ਟਰਾਲੀ ਸਵਾਰ ਸਤਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਛੋਟਾ ਹਾਥੀ ਤੇ ਟਰੈਕਟਰ ਟਰਾਲੀ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਗੜ੍ਹਸ਼ੰਕਰ ਦੇ ਏ. ਐਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਟਿੱਪਰ ਚਾਲਕ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਆਈਲੈਟਸ ਕਰਨ ਦੌਰਾਨ ਬਣੇ ਪ੍ਰੇਮ ਸੰਬੰਧ, ਮੁੰਡੇ ਨੇ ਧੋਖਾ ਦੇ ਕੇ ਬਣਾਈ ਅਸ਼ਲੀਲ ਵੀਡੀਓ, ਟੱਪੀਆਂ ਹੱਦਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News