ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ

Tuesday, Dec 07, 2021 - 02:06 PM (IST)

ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਦੀ ਮੌਤ

ਤਲਵੰਡੀ ਭਾਈ/ਮੁੱਦਕੀ (ਗੁਲਾਟੀ/ਹੈਪੀ) : ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਕੌਮੀ ਸ਼ਾਹ ਮਾਰਗ ’ਤੇ ਪਿੰਡ ਕੋਟ ਕਰੋੜ ਕਲਾਂ ਦੇ ਨੇੜੇ ਕਾਰ ਦੀ ਲਪੇਟ ਵਿਚ ਆਉਣ ਨਾਲ ਮੋਟਰਸਾਈਕਲ ਸਵਾਰ 2 ਜਣਿਆਂ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਵਿਚ ਦਾਖ਼ਲ ਗੋਰਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨੱਥੇ ਵਾਲਾ ਨੇ ਦੱਸਿਆ ਕਿ ਉਹ ਬੀਤੀ ਸ਼ਾਮ ਤਲਵੰਡੀ ਭਾਈ ਦੀ ਗਊਸ਼ਾਲਾ ਵਿਖੇ ਉਸਾਰੀ ਦਾ ਕੰਮ ਕਰਕੇ ਆਪਣੇ 2 ਹੋਰ ਸਾਥੀਆਂ ਨਾਲ ਘਰ ਪਰਤ ਰਹੇ ਸੀ ਕਿ ਤਲਵੰਡੀ ਭਾਈ ਤੋਂ ਕੁਝ ਦੂਰੀ 'ਤੇ ਇੱਕ ਕਾਰ ਚਾਲਕ ਨੇ ਤੇਜ਼ ਸਪੀਡ ਨਾਲ ਕਾਰ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਦੇ ਪਿੱਛੇ ਮਾਰੀ।

ਇਹ ਵੀ ਪੜ੍ਹੋ : ਤਲਵੰਡੀ ਭਾਈ ਨੇੜੇ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਡਰਾਇਵਰ ਦੀ ਮੌਕੇ ’ਤੇ ਮੌਤ

ਇਸ ਭਿਆਨਕ ਟੱਕਰ ਵਿਚ ਹਰਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਰਾਜਦੀਪ ਸਿੰਘ ਰਾਜ਼ੀ ਪੁੱਤਰ ਮੰਦਰ ਸਿੰਘ ਵਾਸੀਆਨ ਨੱਥੇ ਵਾਲਾ ਨੂੰ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਗਿਆ ਅਤੇ ਉਹ ਜ਼ਖ਼ਮੀ ਹੋ ਗਿਆ। ਪੁਲਸ ਨੇ ਜ਼ਖ਼ਮੀ ਗੋਰਾ ਸਿੰਘ ਪੁੱਤਰ ਦਰਸ਼ਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News