ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇੰਝ ਹੋਵੇਗੀ ਨੌਜਵਾਨ ਪੁੱਤ ਦੀ ਮੌਤ ਸੋਚਿਆ ਨਾ ਸੀ

Friday, Feb 10, 2023 - 06:35 PM (IST)

ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਇੰਝ ਹੋਵੇਗੀ ਨੌਜਵਾਨ ਪੁੱਤ ਦੀ ਮੌਤ ਸੋਚਿਆ ਨਾ ਸੀ

ਦੋਦਾ (ਲਖਵੀਰ ਸ਼ਰਮਾ) : ਅੱਜ ਸ੍ਰੀ ਮੁਕਤਸਰ ਸਹਿਬ-ਬਠਿੰਡਾ ਰੋਡ ’ਤੇ ਜੈ ਕਾਲੀ ਮਾਤਾ ਮੰਦਰ ਦੇ ਨੇੜੇ ਇਕ ਦਰਦਨਾਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਚਾਰ ਹੋਰ ਵਿਅਕਤੀ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਮਨ ਕੁਮਾਰ ਕੰਬੋਜ ਐੱਸ.ਐੱਚ.ਓ. ਕੋਟਭਾਈ ਨੇ ਦੱਸਿਆ ਕਿ ਦੋ ਮੋਟਰਸਾਈਕਲ ਸਵਾਰ ਨੌਜਵਾਨ ਆਪਣੇ ਮੋਟਰ ਸਾਈਕਲ ਨੰਬਰ ਪੀ. ਬੀ. 30 ਐਕਸ 1600 ਸਮੇਤ ਸ੍ਰੀ ਮੁਕਤਸਰ ਸਹਿਬ-ਬਠਿੰਡਾ ਰੋਡ ’ਤੇ ਸੜਕ ਕਿਨਾਰੇ ਖੜ੍ਹੇ ਸਨ ਤਾਂ ਸ੍ਰੀ ਮੁਕਤਸਰ ਸਹਿਬ ਤੋਂ ਬਠਿੰਡਾ ਵੱਲ ਜਾ ਰਹੀ ਤੇਜ਼ ਰਫਤਾਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੰਬਰ ਐੱਚ. ਆਰ. 26 ਬੀ.ਐਫ. 1662 ਨੇ ਬੇਕਾਬੂ ਹੋ ਕੇ ਦੋਹਾਂ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੈਰਾਨ ਕਰੇਗੀ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਇਹ ਰਿਪੋਰਟ

ਇਸ ਭਿਆਨਕ ਟੱਕਰ ਕਾਰਨ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀਂ ਹੋ ਗਏ ਅਤੇ ਇਸ ਘਟਨਾਂ ’ਚ ਸਕਾਰਪੀਓ ਗੱਡੀ ’ਚ ਸਵਾਰਾਂ ਨੂੰ ਵੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਰਾਹਗੀਰਾਂ ਵੱਲੋਂ 108 ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾਖਲ ਕਰਵਾ ਦਿੱਤਾ ਗਿਆ। ਜਿਥੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ, ਜਦਕਿ ਹੋਰ ਨੌਜਵਾਨ ਜੇਰੇ ਇਲਾਜ ਹਨ। 

ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਇਸ ਵਾਰ ਪਵੇਗੀ ਬੇਤਹਾਸ਼ਾ ਗਰਮੀ, ਟੁੱਟਣਗੇ ਸਾਰੇ ਰਿਕਾਰਡ

ਮ੍ਰਿਤਕ ਨੌਜਵਾਨ ਦੀ ਪਛਾਣ ਸੁਖਰਾਮ ਸਿੰਘ ਪੁੱਤਰ ਮਨਜੀਤ ਸਿੰਘ ਅਤੇ ਜ਼ਖਮੀ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਨਗਿੰਦਰ ਸਿੰਘ ਵਾਸੀ ਪਿੰਡ ਬੁੱਟਰ ਸਰੀਂਹ ਵਜੋਂ ਹੋਈ ਹੈ, ਜਦਕਿ ਸਕਾਰਪੀਓ ਗੱਡੀ ਸਵਾਰ ਸੰਜੂ ਪੁੱਤਰ ਰਾਜ ਕੁਮਾਰ, ਰੋਜ਼ੀ ਅਤੇ ਮੀਨੂੰ ਵਾਸੀ ਜਲਾਲਾਬਾਦ ਦੇ ਦੱਸੇ ਜਾ ਰਹੇ ਹਨ। ਘਟਨਾਂ ਦਾ ਪਤਾ ਲੱਗਦਿਆਂ ਹੀ ਦੋਦਾ ਪੁਲਸ ਚੌਂਕੀ ਦੇ ਏ. ਐੱਸ. ਆਈ. ਹਰਦੀਪ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਦੋਹਾਂ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪਟਿਆਲਾ ’ਚ ਦਵਿੰਦਰ ਬੰਬੀਹਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਗ੍ਰਿਫ਼ਤਾਰ, ਵੱਡੀ ਗਿਣਤੀ ’ਚ ਮਿਲੇ ਹਥਿਆਰ


author

Gurminder Singh

Content Editor

Related News