ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਹੋਈ ਮੌਤ

Saturday, Jan 20, 2024 - 05:54 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਪੁੱਤ ਦੀ ਹੋਈ ਮੌਤ

ਕੋਟਕਪੂਰਾ (ਨਰਿੰਦਰ ਬੈੜ੍ਹ) : ਸਥਾਨਕ ਮੋਗਾ ਰੋਡ ’ਤੇ ਤੇਜ਼ ਰਫਤਾਰ ਵਾਹਨ ਦੀ ਫੇਟ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਮ੍ਰਿਤਕ ਮਲਕੀਤ ਸਿੰਘ ਦੀ ਮਾਤਾ ਸਰਬਜੀਤ ਕੌਰ ਪਤਨੀ ਮੰਦਰ ਸਿੰਘ ਵਾਸੀ ਪਿੰਡ ਸਰਾਏਨਾਗਾ ਵੱਲੋਂ ਪੁਲਸ ਨੂੰ ਦਿੱਤੇ ਬਿਆਨਾਂ ਅਨੁਸਾਰ ਮਿਤੀ 18 ਜਨਵਰੀ ਨੂੰ ਉਸਦਾ ਲੜਕਾ ਫਨ ਪਲਾਜ਼ਾ ਮਲਟੀਪਲੈਕਸ ਦੇ ਕੋਲ ਖੜ੍ਹਾ ਸੀ। ਇਸ ਦੌਰਾਨ ਉਸਨੂੰ ਕਿਸੇ ਨਾ-ਮਾਲੂਮ ਵਾਹਨ ਚਾਲਕ ਨੇ ਬੜੀ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਫੇਟ ਮਾਰ ਦਿੱਤੀ ਅਤੇ ਚਾਲਕ ਮੌਕੇ ਤੋਂ ਵਾਹਨ ਸਮੇਤ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਗੰਭੀਰ ਸੱਟਾਂ ਵੱਜਣ ਕਾਰਨ ਉਸਦੇ ਲੜਕੇ ਮਲਕੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। 

ਤਫਤੀਸ਼ੀ ਅਧਿਕਾਰੀ ਥਾਣਾ ਸਿਟੀ ਪੁਲਸ ਕੋਟਕਪੂਰਾ ਦੇ ਏ.ਐੱਸ.ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨਾਂ ’ਤੇ ਨਾ-ਮਾਲੂਮ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਅਮਲ ਵੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫਰੀਦਕੋਟ ਤੋਂ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ।


author

Gurminder Singh

Content Editor

Related News