ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

Monday, Sep 02, 2024 - 01:51 PM (IST)

ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ

ਭਵਾਨੀਗੜ੍ਹ (ਕਾਂਸਲ) : ਸਥਾਨਕ ਸ਼ਹਿਰ ਤੋਂ ਪਿੰਡ ਕਾਕੜਾ ਨੂੰ ਜਾਂਦੀ ਸੜਕ ਉਪਰ ਬੀਤੇ ਦਿਨੀਂ ਕਿਸੇ ਅਣਪਛਾਤੇ ਵਾਹਨ ਵਲੋਂ ਇਕ ਮੋਟਰਸਾਈਕਲ ਨੂੰ ਫੇਟ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਦਾ ਸ਼ਿਕਾਰ ਹੋਏ ਮ੍ਰਿਤਕ ਅੰਗਰੇਜ਼ ਸਿੰਘ ਦੇ ਭਰਾ ਸੇਵਕ ਸਿੰਘ ਪੁੱਤਰ ਜਗਦੀਸ਼ ਦਾਸ ਵਾਸੀ ਪਿੰਡ ਪੰਨਵਾਂ ਵਲੋਂ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਉਮਰ 35 ਸਾਲ ਜੋ ਕਿ ਬੀਤੇ ਦਿਨੀ ਆਪਣੇ ਮੋਟਰਸਾਈਕਲ ਰਾਹੀਂ ਭਵਾਨੀਗੜ੍ਹ ਵਿਖੇ ਦਵਾਈ ਲੈਣ ਲਈ ਜਾ ਰਿਹਾ ਸੀ ਤਾਂ ਜਦੋਂ ਉਹ ਭਵਾਨੀਗੜ੍ਹ ਕਾਕੜਾ ਰੋਡ ’ਤੇ ਸਥਿਤ ਸ਼ਰਾਬ ਦੇ ਠੇਕੇ ਨੇੜੇ ਪਹੁੰਚਿਆਂ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਗਲਤ ਸਾਈਡ ਤੋਂ ਆ ਕੇ ਫੇਟ ਮਾਰ ਦਿੱਤੀ। 

ਇਸ ਹਾਦਸੇ ’ਚ ਅੰਗਰੇਜ਼ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਐਬੂਲੈਂਸ ਰਾਹੀ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਸਥਾਨਕ ਪੁਲਸ ਦੇ ਸਹਾਇਕ ਸਬ-ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਸ ਨੇ ਮ੍ਰਿਤਕ ਦੇ ਭਰਾ ਸੇਵਕ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਨਾ-ਮਾਲੂਮ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


author

Gurminder Singh

Content Editor

Related News