ਸਮਰਾਲਾ ''ਚ ਭਿਆਨਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ
Monday, Jul 21, 2025 - 05:57 PM (IST)

ਸਮਰਾਲਾ (ਪਰਮਿੰਦਰ ਵਰਮਾ, ਮੁਨੀਸ਼ ਸਚਦੇਵਾ) : ਸਮਰਾਲਾ ਸ਼ਹਿਰ ਵਿਚ ਸੋਮਵਾਰ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਮੋਕੇ 'ਤੇ ਮੋਜੂਦ ਰਾਹਗੀਰਾਂ ਵਲੋਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸਮਰਾਲਾ ਦੇ ਖੰਨਾ ਰੋਡ 'ਤੇ ਸ਼ਮਸ਼ਾਨਘਾਟ ਨਜ਼ਦੀਕ ਦੋ ਮੋਟਰਸਾਇਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੋਵਾਂ ਮੋਟਰਸਾਈਕਲਾਂ 'ਤੇ ਚਾਰ ਨੌਜਵਾਨ ਸਵਾਰ ਸਨ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਸਮਰਾਲਾ ਵਿਚ ਲਿਆਂਦਾ ਗਿਆ ਹੈ।
ਇਲਾਜ ਕਰ ਰਹੀ ਡਾਕਟਰ ਅਰਸ਼ਦੀਪ ਕੌਰ ਨੇ ਦੱਸਿਆ ਕਿ ਹਸਪਤਾਲ ਵਿਚ ਸੜਕ ਹਾਦਸੇ ਵਿਚ ਜ਼ਖਮੀ ਚਾਰ ਨੌਜਵਾਨਾਂ ਨੂੰ ਲਿਆਂਦਾ ਗਿਆ ਸੀ ਜਿਸ ਵਿਚ ਇਕ ਨੌਜਵਾਨ ਸੰਨੀ ਨਿਵਾਸੀ ਸਮਰਾਲਾ (20) ਦੀ ਮੌਤ ਹੋ ਗਈ ਤੇ ਤਿੰਨ ਨੌਜਵਾਨ ਰੂਬਲਦੀਪ, ਗੁਰਜੀਤ ਨਿਵਾਸੀ ਘਰਘਣਾਂ ਤੇ ਅਰਸ਼ਦੀਪ ਨਿਵਾਸੀ ਸਮਰਾਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿਚੋਂ ਅਰਸ਼ਦੀਪ ਨੂੰ ਰੈਫਰ ਕਰ ਦਿੱਤਾ ਗਿਆ ਹੈ। ਦੋ ਨੌਜਵਾਨ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ।