ਪੰਜਾਬ ਵਿਚ ਵੱਡਾ ਹਾਦਸਾ, ਟੱਕਰ ਤੋਂ ਬਾਅਦ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ

Saturday, Jul 20, 2024 - 05:15 AM (IST)

ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ) : ਬਾਘਾਪੁਰਾਣਾ ਦੇ ਨੇੜਲੇ ਮਾਹਲਾ ਕਲਾ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਰੀਏਵਾਲਾ ਤੋਂ ਦੋ ਨੋਜਵਾਨ ਅਤੇ ਇਕ ਲੜਕੀ ਆਪਣੇ ਪਿੰਡ ਆ ਰਹੇ ਸੀ। ਇਸ ਦੌਰਾਨ ਕਾਰ ਅਤੇ ਮੋਟਰਸਾਈਕਲ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ਵਿਚ ਮੌਕੇ 'ਤੇ ਹੀ ਮੋਟਰਸਾਈਕਲ ਸਵਾਰ ਦੋ ਨੋਜਵਾਨਾਂ ਦੀ ਮੌਤ ਹੋ ਗਈ ਅਤੇ ਲੜਕੀ ਦੀ ਲੱਤ ਟੁੱਟ ਗਈ ਜਿਸ ਨੂੰ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਅਹਿਮ ਖ਼ਬਰ, ਜਾਰੀ ਹੋਈ ਗਈ ਐਡਵਾਈਜ਼ਰੀ

ਉਥੇ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋਵੇਂ ਨੌਜਵਾਨਾਂ ਅਤੇ ਲੜਕੀ ਦਾ ਨਾਮ ਖ਼ਬਰ ਲਿਖੇ ਜਾਣ ਤਕ ਪਤਾ ਨਹੀਂ ਲੱਗ ਸਕਿਆ ਸੀ। 

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸਰਕਾਰੀ ਅਧਿਆਪਕ ਵੱਲੋਂ ਅਧਿਆਪਕਾ ਨਾਲ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News