ਪੰਜਾਬ ਵਿਚ ਵੱਡਾ ਹਾਦਸਾ, ਮੰਜ਼ਰ ਦੇਖ ਕੰਬ ਗਏ ਦਿਲ
Monday, May 26, 2025 - 04:55 PM (IST)

ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ 'ਤੇ ਪਿੰਡ ਹਾਮਦ ਨੇੜੇ ਇਕ ਘੋੜਾ ਟਰਾਲਾ, ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਤਿਕੋਣੀ ਟੱਕਰ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿਚੋਂ 2 ਦੀ ਮੌਤ ਅਤੇ ਇਕ ਨੌਜਵਾਨ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੌਇਆ। ਪ੍ਰਾਪਤ ਜਾਣਕਾਰੀ ਅਨੁਸਾਰ ਘੋੜਾ ਟਰਾਲਾ ਨੰ (ਆਰ ਜੇ 07 ਜੀ ਬੀ 1446) ਫਾਜ਼ਿਲਕਾ ਸਾਈਡ ਤੋਂ ਫਿਰੋਜ਼ਪੁਰ ਨੂੰ ਜਾ ਰਿਹਾ ਸੀ ਅਤੇ ਬਲੈਰੋ ਗੱਡੀ ਨੰ (ਪੀ ਬੀ 05 ਐੱਮ 6900) ਫਿਰੋਜ਼ਪੁਰ ਤੋਂ ਆ ਰਹੀ ਸੀ ਜਦੋਂ ਪਿੰਡ ਹਾਮਦ ਨੇੜੇ ਰਿਧਮ ਹੋਟਲ ਕੋਲ ਪਹੁੰਚੇ ਤਾਂ ਬਲੈਰੋ ਗੱਡੀ ਅਚਾਨਕ ਕਿਸੇ ਕਾਰਨ ਟਰਾਲੇ ਦੇ ਪਿਛਲੇ ਹਿੱਸੇ ਨਾਲ ਟਕਰਾਅ ਕੇ ਦੂਸਰੀ ਸਾਈਡ ਚਲੀ ਗਈ ਅਤੇ ਪ੍ਰਗਟ ਸਾਹਿਬ ਵੱਲੋਂ ਆ ਰਿਹਾ ਮੋਟਰਸਾਈਕਲ ਨੰ (ਪੀਬੀ 10 ਡੀ ਕੇ 6259) ਬਲੈਰੋ ਗੱਡੀ ਨਾਲ ਟਕਰਾ ਗਿਆ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿਚੋਂ 2 ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
ਮ੍ਰਿਤਕਾਂ ਦੀ ਪਛਾਣ ਸ਼ਿਵਾ ਪੁੱਤਰ ਕਸ਼ਮੀਰ ਲਾਲ ਵਾਸੀ ਉੱਤਲਾ ਵੇਹੜਾ, ਪਿੰਡ ਗੁਰੂਹਰਸਹਾਏ ਤੇ ਗੁਰਪ੍ਰੀਤ ਪੁੱਤਰ ਬਲਦੇਵ ਸਿੰਘ ਵਾਸੀ ਵੱਡੀ ਕਾਨਿਆਂ ਵਾਲੀ ਅਤੇ ਤੀਸਰੇ ਨੌਜਵਾਨ ਦੀ ਅਜੇ ਪਹਿਚਾਣ ਨਹੀਂ ਹੋ ਸਕੀ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦਿਹਾੜੀ ਮਜ਼ਦੂਰੀ ਦਾ ਕੰਮ ਕਰਦੇ ਸਨ ਅਤੇ ਕੰਮ ਲਈ ਫਿਰੋਜ਼ਪੁਰ ਜਾ ਰਹੇ ਸੀ, ਬਲੈਰੋ ਗੱਡੀ ਸਵਾਰਾਂ ਨੂੰ ਵੀ ਜ਼ਖ਼ਮੀ ਹਾਲਤ ਵਿਚ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਖੇ ਭੇਜਿਆ ਗਿਆ ਹੈ। ਇਸ ਹਾਦਸੇ ਦੌਰਾਨ ਸੜਕ ਸੁਰੱਖਿਆ ਫੋਰਸ ਟੀਮ ਤੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰਾਲਾ ਚਾਲਕ ਨੂੰ ਵੀ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੁਰਾਣੀ ਪੈਨਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e