ਅਸਤੀਆ ਜਲ ਪ੍ਰਵਾਹ ਕਰਨ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, 10 ਜ਼ਖਮੀ

02/20/2018 3:59:08 PM

ਫਰੀਦਕੋਟ (ਹਾਲੀ) - ਫਰੀਦਕੋਟ ਜ਼ਿਲੇ ਦੇ ਪਿੰਡ ਗੋਲੇਵਾਲਾ ਤੋਂ ਗੱਡੀ 'ਚ ਸਵਾਰ ਹੋ ਕੇ ਮ੍ਰਿਤਕ ਦੀਆਂ ਅਸਤੀਆਂ ਜਲ ਪ੍ਰਵਾਹ ਕਰਨ ਜਾ ਰਹੇ ਕਰੀਬ 10 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਗੋਲੇਵਾਲਾ ਪਿੰਡ ਦੇ ਵਾਸੀ ਸਰਦੂਲ ਸਿੰਘ ਨੇ ਦੱਸਿਆ ਕਿ ਗੋਲੇਵਾਲਾ ਤੋਂ ਫਰੀਦਕੋਟ ਮ੍ਰਿਤਕ ਦੀਆਂ ਅਸਤੀਆਂ ਜਲ ਪ੍ਰਵਾਹ ਕਰਨ ਜਾ ਰਹੇ ਸਨ, ਜਦੋਂ ਉਹ ਪਿੰਡ ਗੋਲੇਵਾਲਾ ਪਹੁੰਤੇ ਤਾਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ ਅਤੇ ਗੱਡੀ ਸੜਕ ਦੇ ਨਾਲ ਲੱਗੇ ਦਰੱਖਤ ਨਾਲ ਟੱਕਰਾ ਗਈ। ਗੱਡੀ 'ਚ ਸਵਾਰ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀਆਂ 'ਚ 4 ਔਰਤਾਂ ਸ਼ਾਮਲ ਹਨ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਹਸਪਤਾਲ ਦਾਖਲ ਕਰਵਾ ਦਿੱਤਾ। ਪੁਲਸ ਨੇ ਦੱਸਿਆ ਕਿ ਹੱਲੇ ਤੱਕ ਹਾਦਸੇ ਦੇ ਅਸਲੀ ਕਾਰਨਾਂ ਦਾ ਪੂਰਾ ਪਤਾ ਨਹੀਂ ਲੱਗਾ।