ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ
Saturday, May 11, 2019 - 01:34 PM (IST)

ਜਲੰਧਰ (ਸੋਨੂੰ) : ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਪਿੰਡ ਨੌਗੱਜਾ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਹਾਦਸੇ 'ਚ 3 ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਟੈਂਪੋ ਟਰੈਵਲਰ 'ਤੇ ਸਵਾਰ ਹੋ ਕੇ ਸ਼ਰਧਾਲੂ ਹਿਮਾਚਲ ਪ੍ਰਦੇਸ਼ ਤੋਂ ਬਿਆਸ ਡੇਰੇ ਜਾ ਰਹੇ ਸਨ। ਪਿੰਡ ਨੌਗੱਜਾ ਕੋਲ ਟੈਂਪੂ ਟਰੈਵਲਰ ਦਾ ਸੰਤੁਲਨ ਵਿਗੜਣ ਕਾਰਨ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਿਆ। ਹਾਦਸੇ 'ਚ ਜ਼ਖ਼ਮੀ ਹੋਏ ਕਈ ਸ਼ਰਧਾਲੂਆਂ ਨੂੰ ਨਿਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।