ਸੜਕ ਹਾਦਸੇ 'ਚ 12ਵੀਂ ਕਲਾਸ ਦੀ ਵਿਦਿਆਰਥਣ ਦੀ ਮੌਤ
Saturday, May 25, 2019 - 04:16 PM (IST)

ਨਾਭਾ (ਰਾਹੁਲ)—ਨਾਭਾ 'ਚ ਭਿਆਨਕ ਸੜਕ ਹਾਦਸੇ 'ਚ 12ਵੀਂ ਜਮਾਤ ਦੀ ਵਿਦਿਆਰਥਣ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਾਭਾ 'ਚ ਤੇਜ਼ ਰਫਤਾਰ ਇੱਟਾਂ ਦੀ ਭਰੀ ਟਰਾਲੀ ਨੇ 12ਵੀਂ ਕਲਾਸ ਦੀ ਵਿਦਿਆਰਥਣ ਮਨਵੀਰ ਕੌਰ ਨੂੰ ਕੁਚਲ ਦਿੱਤਾ ਹੈ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।