ਟਾਂਡਾ 'ਚ ਦਰਦਨਾਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

Wednesday, Mar 17, 2021 - 08:59 AM (IST)

ਟਾਂਡਾ 'ਚ ਦਰਦਨਾਕ ਹਾਦਸੇ ਨੇ ਲਈ ਨੌਜਵਾਨ ਦੀ ਜਾਨ, ਦੇਖੋ ਭਿਆਨਕ ਮੰਜ਼ਰ ਬਿਆਨ ਕਰਦੀਆਂ ਤਸਵੀਰਾਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ) : ਟਾਂਡਾ ਮਿਆਣੀ ਰੋਡ 'ਤੇ ਅੱਜ ਸਵੇਰੇ ਪਾਠਕ ਹਸਪਤਾਲ ਨਜ਼ਦੀਕ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ, ਜਦੋਂ ਮੋਟਰਸਾਈਕਲ ਸਵਾਰ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਮਾਣ ਵਾਲੀ ਗੱਲ, ਫ਼ੌਜ 'ਚ ਭਰਤੀ ਮਾਮਲੇ ਸਬੰਧੀ 'ਦੂਜੇ ਨੰਬਰ' 'ਤੇ ਸੂਬਾ

PunjabKesari

ਘਟਨਾ ਵਾਲੀ ਥਾਂ 'ਤੇ ਪਹੁੰਚੀ ਟਾਂਡਾ ਪੁਲਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਤ ਦਾ ਸ਼ਿਕਾਰ ਹੋਇਆ ਨੌਜਵਾਨ ਸ਼ੂਗਰ ਮਿੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ : ਮੋਹਾਲੀ ਜ਼ਿਲ੍ਹੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮੁੜ ਬੰਦ ਹੋ ਸਕਦੇ ਨੇ 'ਚੋਣਵੇਂ ਆਪਰੇਸ਼ਨ'

PunjabKesari

ਉਸ ਦੇ ਪਰਸ ਵਿੱਚੋਂ ਮਿਲੇ ਡਰਾਈਵਿੰਗ ਲਾਈਸੈਂਸ ਮੁਤਾਬਕ ਉਸ ਦੀ ਪਛਾਣ ਫਿਲਹਾਲ ਨੱਥਾ ਸਿੰਘ ਵਾਸੀ ਬੁਲਾਰਾ (ਬਾਬਾ ਬਕਾਲਾ) ਦੇ ਰੂਪ ਵਿੱਚ ਹੋਈ ਹੈ, ਜਿਸ ਦੀ ਪੁਸ਼ਟੀ ਉਸ ਦੇ ਵਾਰਿਸਾ ਦੇ ਆਉਣ 'ਤੇ ਹੋਵੇਗੀ।

PunjabKesari

PunjabKesari
ਨੋਟ : ਪੰਜਾਬ 'ਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਬਾਰੇ ਦਿਓ ਆਪਣੀ ਰਾਏ


author

Babita

Content Editor

Related News