ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

Sunday, Dec 05, 2021 - 03:31 PM (IST)

ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ

ਗੁਰਦਾਸਪੁਰ (ਜੀਤ ਮਠਾਰੂ) : ਥਾਣਾ ਕਾਹਨੂੰਵਾਨ ਦੀ ਪੁਲਸ ਨੇ ਇਕ ਸਾਈਕਲ ਸਵਾਰ ਵਿਅਕਤੀ ਨੂੰ ਸਾਈਡ ਮਾਰਨ ਵਾਲੇ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਮਸ਼ੇਰ ਸਿੰਘ ਪੁੱਤਰ ਲੇਟ ਬਲਦੇਵ ਸਿੰਘ ਵਾਸੀ ਰੂੜਾ ਬੁੱਟਰ ਨੇ ਦੱਸਿਆ ਕਿ ਉਸ ਦਾ ਪਿਤਾ ਭੱਠੇ 'ਤੇ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ ਅਤੇ 3 ਦਸੰਬਰ ਨੂੰ ਉਹ ਘਰੋਂ ਬਾਹਰ ਆਪਣੇ ਸਾਈਕਲ 'ਤੇ ਗਿਆ ਸਨ, ਜੋ ਵਾਪਸ ਘਰ ਨਹੀ ਆਇਆ।

ਜਦੋਂ ਉਨ੍ਹਾਂ ਭਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਸ ਦੇ ਪਿਤਾ ਬਲਦੇਵ ਸਿੰਘ ਨੂੰ ਕਿਸੇ ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰ ਦਿਤੀ ਗਈ ਸੀ, ਜਿਸ ਨਾਲ ਮੁਦਈ ਦੇਪਿਤਾ ਦੀ ਸਿਵਲ ਹਸਪਤਾਲ ਬਟਾਲਾ ਵਿਖੇ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News